ਲੋਕ ਸਭਾ ਚੋਣਾਂ ਦੇ ਵੋਟਿੰਗ ਅੰਕੜੇ ਜਾਰੀ ਕਰਨ ਬਾਰੇ ਪਟੀਸ਼ਨ 17 ਨੂੰ ਸੁਣੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 13 ਮਈ ( ‌‌ਖ਼ਬਰ ਖਾਸ ਬਿਊਰੋ )

ਸੁਪਰੀਮ ਕੋਰਟ ਗੈਰ-ਸਰਕਾਰੀ ਸੰਗਠਨ (ਐੱਨਜੀਓ) ਵੱਲੋਂ ਦਾਇਰ ਉਸ ਪਟੀਸ਼ਨ ‘ਤੇ ਸੁਣਵਾਈ ਲਈ 17 ਮਈ ਨੂੰ ਸਹਿਮਤ ਹੋ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੇ ਹਰੇਕ ਪੜਾਅ ਦੀ ਵੋਟਿੰਗ ਖਤਮ ਹੋਣ ਤੋਂ 48 ਘੰਟਿਆਂ ਦੇ ਅੰਦਰ ਆਪਣੇ ਵੋਟ ਫੀਸਦ ਅੰਕੜੇ ਵੈੱਬਸਾਈਟ ‘ਤੇ ਅਪਲੋਡ ਕਰਨ ਲਈ ਹਦਾਇਤਾਂ ਦੇਣ ਦੀ ਅਪੀਲ ਕੀਤੀ ਗਈ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਇਹ ਮਾਮਲਾ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ‘ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼’ (ਏਡੀਆਰ) ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ।

ਹੋਰ ਪੜ੍ਹੋ 👉  ਅਜੇ ਨਹੀਂ ਹੋਵੇਗੀ ਹੈਲੋ-ਹੈਲੋ,ਹਾਈ ਕੋਰਟ ਨੇ ਆਂਗਣਵਾੜੀਆਂ ਲਈ ਸਮਾਰਟਫੋਨ ਖਰੀਦ ਟੈਂਡਰ 'ਤੇ ਰੋਕ ਲਗਾਈ ਰੋਕ, ਨੋਟਿਸ ਜਾਰੀ

Leave a Reply

Your email address will not be published. Required fields are marked *