ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ 👉  'ਆਪ' ਸਰਕਾਰ ਨੇ ਮਨਰੇਗਾ 'ਤੇ ਯੂ-ਟਰਨ ਲੈ ਕੇ ਮਜ਼ਦੂਰਾਂ ਅਤੇ ਯੂਰੀਆ ਘਪਲੇ ਰਾਹੀਂ ਕਿਸਾਨਾਂ ਨਾਲ ਕੀਤਾ ਧੋਖਾ: ਰੰਧਾਵਾ

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਵੱਲ ਇੱਕ ਮਜ਼ਬੂਤ ਕਦਮ ਹੈ, ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰ ਸਕਣ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇਸ ਮਦ ਅਧੀਨ 1170 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦਾ ਲਾਭ ਪਾਰਦਰਸ਼ੀ ਅਤੇ ਸਰਲ ਪ੍ਰਕਿਰਿਆ ਰਾਹੀਂ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਹੋਰ ਪੜ੍ਹੋ 👉  ਗੁਰੂ ਰਵਿਦਾਸ ਤੇ ਕਬੀਰ ਨੇ ਜਾਤ ਪਾਤ ਵਿਚ ਡੁੱਬ ਰਹੇ ਸਮਾਜ ਨੂੰ ਕ੍ਰਾਂਤੀਕਾਰੀ ਬਲ ਬਖ਼ਸ਼ਿਆ : ਕਰਨਲ ਪ੍ਰਿਥਵੀ ਰਾਜ ਕੁਮਾਰ

Leave a Reply

Your email address will not be published. Required fields are marked *