ਵਿਧਾਇਕ ਦੀ ਤੌਹੀਨ ਦਾ ਮਾਮਲਾ ਸਪੀਕਰ ਕੋਲ ਪੁੱਜੀ ਸ਼ਿਕਾਇਤ

ਚੰਡੀਗੜ੍ਹ,26 ਜੁਲਾਈ (ਖ਼ਬਰ ਖਾਸ ਬਿਊਰੋ)

ਸੀਵਰੇਜ ਬੋਰਡ ਜਲੰਧਰ ਦੇ ਐਕਸੀਅਨ ਅਤੇ ਐਸ ਡੀ ਓ ਵਲੋਂ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਕੋਟਲੀ ਦੀ ਤੌਹੀਨ ਕਰਨ ਦਾ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪੁੱਜ ਗਿਆ ਹੈ।

ਵਿਧਾਇਕ ਸੁਖਵਿੰਦਰ ਕੋਟਲੀ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਆਦਮਪੁਰ ਸ਼ਹਿਰ ਅੰਦਰ ਚੱਲ ਸੀਵਰੇਜ ਦਾ ਕੰਮ ਚੱਲ ਰਿਹਾ ਹੈ। ਉਹਨਾਂ ਨੇ ਸੀਵਰੇਜ ਦੇ ਕੰਮ ਲਈ ਜਾਰੀ ਕੀਤੀ ਗਈ ਰਾਸ਼ੀ ਅਤੇ ਕੰਮਾਂ ਦੇ ਨਿਰੀਖਣ ਐਕਸ਼ੀਅਨ ਤੇ ਐਸ.ਡੀ.ਓ ਨੂੰ ਪੱਤਰ ਲਿਖੇ ਕਿ ਕੰਮਾ ਦੀ ਅਤੇ ਜਾਰੀ ਕੀਤੀ ਗਈ ਰਾਸ਼ੀ ਸਬੰਧੀ ਮੀਟਿੰਗ ਵਿੱਚ ਪਹੁੰਚ ਕੇ ਜਾਣਕਾਰੀ ਦੇਣ ਲਈ ਕਿਹਾ ਸੀ।  ਅਧਿਕਾਰੀਆਂ ਨੂੰ ਪੱਤਰ ਲਿਖਣ ਤੋਂ ਬਾਅਦ ਵੀ ਮੀਟਿੰਗ ਵਿੱਚ ਆਉਣਾ ਮੁਨਾਸਿਬ ਨਹੀਂ ਸਮਝਿਆ ਜੋ ਕਿ ਇਕ ਚੁਣੇ ਹੋਏ ਨੁਮਾਇੰਦੇ ਦੀ ਤੌਹੀਨ ਹੈ। ਇਸ ਲਈ ਇਹ ਮਾਮਲਾ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਦਿੱਤਾ ਜਾਵੇ।

ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਇਕ ਸਾਲ ਵਿਚ  1111 ਮੁਲਜ਼ਮ ਕੀਤੇ ਗ੍ਰਿਫ਼ਤਾਰ

ਕੋਟਲੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਬੇਨਤੀ ਕੀਤੀ ਕਿ ਵਿਧਾਇਕ ਦੀ ਮਾਣ ਮਰਿਆਦਾ ਦਾ  ਮਾਮਲਾ ਹੈ, ਇਸ ਲਈ ਤੁਰੰਤ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਦਿੱਤਾ ਜਾਵੇ।

Leave a Reply

Your email address will not be published. Required fields are marked *