ਵਿਧਾਇਕ ਬੁੱਧ ਰਾਮ ਨੇ ਜਿੱਤ ਦੀ ਖੁਸ਼ੀ ਮਨਾਈ ਕਿਹਾ 2027 ਦਾ ਰਾਹ ਹੋਇਆ ਪੱਧਰਾ

ਬੁਢਲਾਡਾ 14 ਨਵੰਬਰ (ਖ਼ਬਰ ਖਾਸ  ਬਿਊਰੋ)

ਤਰਨਤਾਰਨ ਜਿਮਨੀ ਚੋਣ ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਹੋਈ ਇਤਿਹਾਸਿਕ ਜਿੱਤ ਨੇ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਦੀ ਜਨਤਾ ਵਿਧਾਨ ਸਭਾ ਚੋਣਾਂ ਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ। ਇਹ ਸ਼ਬਦ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਹੇ। ਉਨ੍ਹਾਂ ਕਿਹਾ ਕਿ ਤਰਨਤਾਰਨ ਨੇ ਆਪ ਦੀਆਂ ਗਾਰੰਟੀਆਂ ਤੇ ਮੋਹਰ ਲਗਾ ਕੇ ਜਿੱਥੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਭਰੋਸਾ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ 3.5 ਸਾਲ ਦੌਰਾਨ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਗਏ ਹਨ। ਜਿਸ ਤਰ੍ਹਾ ਜਿਮਨੀ ਚੋਣ ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਪ੍ਰਾਪਤ ਹੋਈ ਉਸੇ ਤਰ੍ਹਾ ਆਉਣ ਵਾਲੀਆਂ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਅਤੇ ਨਗਰ ਕੌਂਸਲ ਚੋਣਾਂ ਚ ਪਾਰਟੀ ਦੇ ਉਮੀਦਵਾਰ ਵੱਡੀਆਂ ਜਿੱਤਾਂ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਨਿਰੰਤਰ ਅਗਾਹ ਵੱਧ ਰਹੇ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਚੇਅਰਮੈਨ ਸਤੀਸ਼ ਸਿੰਗਲਾ ਅਤੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ਨੇ ਕਿਹਾ ਤਰਨਤਾਰਨ ਜਿੱਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਨੂੰ ਪਸੰਦ ਕਰਦਿਆਂ ਵਿਰੋਧੀ ਪਾਰਟੀਆਂ ਤੋਂ ਕਿਨ੍ਹਾਰਾ ਕਰ ਚੁੱਕੀਆਂ ਹਨ। ਇਸ ਮੋਕੇ ਲੱਡੂ ਵੰਡ ਕੇ ਜਿੱਤ ਦੀ ਖੁਸ਼ੀ ਚ ਵਰਕਰਾਂ ਵੱਲੋਂ ਭੰਗੜੇ ਪਾਏ ਗਏ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਲਲਿਤ ਕੁਮਾਰ ਸ਼ੈਂਟੀ, ਹਰਿੰਦਰ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਵਿਰਕ, ਟਿੰਕੂ ਪੰਜਾਬ, ਲੱਕੀ ਸਰਪੰਚ ਦੋਦੜਾ, ਸਰਪੰਚ ਕਰਮ ਸਿੰਘ ਅਤੇ ਸਰਪੰਚ ਰਾਜਵਿੰਦਰ ਸਿੰਘ ਰਿੰਕੂ ਕਲੀਪੁਰ, ਸਰਪੰਚ ਲਖਵਿੰਦਰ ਲੱਖੀ ਬੋੜਾਵਾਲ, ਜਗਸੀਰ ਸਿੰਘ ਬੀਰੋਕੇ, ਬਲਵਿੰਦਰ ਸਿੰਘ ਔਲਖ, ਲਲਿਤ ਜੈਨ ਬਰੇਟਾ , ਪਰੀਤਾ ਕੁਮਾਰ, ਕੇਵਲ ਸਿੰਘ ਸ਼ਰਮਾ ਬਲਜਿੰਦਰ ਕੌਰ ਸਮਰਾ ਦੋਦੜਾ, ਅਮਨਦੀਪ ਕੌਰ ਗੜੱਦੀ, ਰਿੰਪੀ ਰਾਣੀ ਫਰੀਦ ਕੇ,,ਸਰਪੰਚ ਬਲਜੀਤ ਸਿੰਘ ਗੁਰਨੇ, ਡਾ. ਗੁਰਜੰਟ ਸਿੰਘ ਸੈਣੀ, ਮੇਜਰ ਸਿੰਘ ਸਾਬਕਾ ਪੰਚ, ਨੱਥਾ ਸਿੰਘ ਸੰਧੂ, ਤੋਂ ਇਲਾਵਾ ਵੱਡੀ ਗਿਣਤੀ ਚ ਵਰਕਰ ਮੌਜੂਦ ਸਨ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Leave a Reply

Your email address will not be published. Required fields are marked *