ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ

ਨਵੀਂ ਦਿੱਲੀ, 27 ਅਪ੍ਰੈਲ (ਖ਼ਬਰ ਖਾਸ ਬਿਊਰੋ) 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੌਕੇ ਕਿਹਾ ਕਿ ਜੇ ਕਿਸੇ ਨੇ ਸੱਚਮੁੱਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਲਈ ਭਾਈਚਾਰੇ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਬਹੁਤ ਮੰਨਦੀ ਹੈ ਅਤੇ ਇਸ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵੀ ਹਾਜ਼ਰ ਸਨ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

Leave a Reply

Your email address will not be published. Required fields are marked *