ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਖਿਲਾਫ ਮੁਲਾਜ਼ਮ ਕਰਨਗੇ ਰੋਸ ਰੈਲੀ

ਚੰਡੀਗੜ੍ਹ 17 ਨਵੰਬਰ (ਖ਼ਬਰ ਖਾਸ ਬਿਊਰੋ )  PWD ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਹਰਪ੍ਰੀਤ ਗਰੇਵਾਲ,ਕਿਸ਼ੋਰ ਚੰਦ ਗਾਜ਼,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਸਨ ਉਹਨਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਮੁਤਾਬਕ ਪੱਤਰ ਵਿੱਚ ਸਮਾਂ ਵਧਾ ਕੇ ਤਿੰਨ ਸਮਾਂ ਦਿੱਤਾ ਗਿਆ ਸੀ ਜਿਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਕੇ ਕਾਰਵਾਈ ਕੀਤੀ ਜਾਵੇ ਪਰੰਤੂ ਚਾਰ ਮਹੀਨੇ ਬੀਤਣ ਦੇ ਬਾਵਜੂਦ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਧੀਕ ਸਕੱਤਰ ਵੱਲੋਂ ਅਤੇ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਹੋਰ ਪੜ੍ਹੋ 👉  ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮ ਜਿਥੇ ਪੈਨਸ਼ਨਾਂ ਤੋਂ ਵਾਂਝੇ ਹਨ ਉਥੇ ਉਹਨਾਂ ਦੀਆਂ ਹੋਰ ਮੰਗਾਂ ਵੀ ਲਗਾਤਾਰ ਲਟਕਦੀਆਂ ਆ ਰਹੀਆਂ ਹਨ ਜਿਨਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਜਿੰਨਾ ਚਿਰ ਰੈਗੂਲਰ ਦੀ ਪੌਲਸੀ ਸਰਕਾਰ ਵੱਲੋਂ ਨਹੀਂ ਬਣਾਈ ਜਾਂਦੀ ਉਹਨਾਂ ਨੂੰ ਮਹਿਕਮੇ ਦੇ ਵਿੱਚ ਮਰਜ ਕਰਕੇ ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਨੂੰ ਚੰਡੀਗੜ੍ਹ ਪੈਟਰਨ ਤੇ ਲਾਗੂ ਕੀਤਾ ਜਾਵੇ ਸੂਬਾ ਆਗੂ ਤਾਰ ਸਿੰਘ ਗਿੱਲ,ਦਰਸ਼ਨ ਸ਼ਰਮਾਂ, ਸ਼ਿਦਰਪਾਲ ਮਾਨਸਾ, ਪ੍ਰੇਮ ਕੁਮਾਰ ਗੁਰਦਾਸਪੁਰ ਨੇ ਕਿਹਾ ਕਿ 19 ਨਵੰਬਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ਼ ਸੈਕਟਰ 35 ਚੰਡੀਗੜ੍ਹ ਏ ਵਿਖੇ ਰੋਸ ਰੈਲੀ ਕੀਤੀ ਜਾਣੀ ਹੈ ਉਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਮੁਲਾਜ਼ਮਾਂ ਨੂੰ ਜਿਲਿਆਂ ਵਾਈਜ਼ ਕੋਟਾ ਲਾ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਸਪੀਕਰ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਕਿਹਾ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦਾ ਅਹਿਮ ਯੋਗਦਾਨ

Leave a Reply

Your email address will not be published. Required fields are marked *