ਸਰਕਾਰ ਤੇ ਆਮ ਆਗੂਆਂ ਨੇ ਮੰਨਿਆ, ਦਫਤਰਾਂ ‘ਚ ਭ੍ਰਿਸ਼ਟਾਚਾਰ ਦਾ ਬੋਲਬਾਲਾ

ਚੰਡੀਗੜ੍ਹ, 14 ਫਰਵਰੀ (ਖ਼ਬਰ ਖ਼ਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇਮਾਨਦਾਰ ਪ੍ਰਸ਼ਾਸਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਮਾਨਦਾਰ ਅਤੇ ਕਾਬਲ ਅਫਸਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਫਸਰਾਂ ਖਿਲਾਫ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਹ ਫੈਸਲਾ ਸਾਡੀ ਇਸੇ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਬਜ਼ੁਰਗਾਂ ਦੀ ਸਿਹਤ, ਸਨਮਾਨ ਤੇ ਤੰਦਰੁਸਤੀ ਨੂੰ ਸਮਰਪਿਤ ਸਮਾਗਮ ਕਰਵਾਇਆ

ਅਰੋੜਾ ਨੇ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਇਹ ਹੈ ਕਿ ਆਮ ਲੋਕ ਹਰ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਪਰੇਸ਼ਾਨੀ, ਰਿਸ਼ਵਤ ਅਤੇ ਕਾਹਲੀ ਤੋਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਲੋਕਾਂ ਅਤੇ ਸਥਾਨਕ ਵਿਧਾਇਕਾਂ ਤੋਂ ਅਧਿਕਾਰੀਆਂ ਬਾਰੇ ਫੀਡਬੈਕ ਲਈ ਜਾਵੇਗੀ। ਪ੍ਰਾਪਤ ਫੀਡਬੈਕ ਅਨੁਸਾਰ ਇਮਾਨਦਾਰ ਅਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਦਕਿ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਦੀ ਏਸੀਆਰ ਵੀ ਇਸੇ ਫੀਡਬੈਕ ਦੇ ਆਧਾਰ ‘ਤੇ ਲਿਖੀ ਜਾਵੇਗੀ।

ਹੋਰ ਪੜ੍ਹੋ 👉  ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਸਰਕਾਰ ਦੇ ਚੰਗੇ ਸ਼ਾਸਨ ਦੀ ਮਿਸਾਲ ਹੈ। ਅਜਿਹੇ ਫੈਸਲੇ ਨਾਲ ਸਰਕਾਰੀ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਵੀ ਵਧੇਗਾ। ਅਰੋੜਾ ਨੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਰਾਏ ਅਤੇ ਅਧਿਕਾਰੀਆਂ ਦੀ ਫੀਡਬੈਕ ਸਰਕਾਰ ਨੂੰ ਦੇਣ ਤਾਂ ਜੋ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਸੁਧਾਰ ਸੰਭਵ ਹੋ ਸਕੇ।

ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਇਸ ‘ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੈਂਕੜੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਇਸ ਫੈਸਲੇ ਨਾਲ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਾ ਹੋਵੇ।

ਹੋਰ ਪੜ੍ਹੋ 👉  ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਹੋਈ ਸੰਪੰਨ

Leave a Reply

Your email address will not be published. Required fields are marked *