ਸਰਕਾਰ ਸਿੱਖ ਸੰਸਥਾਵਾਂ ਖੋਹਣ ਦਾ ਯਤਨ ਕਰ ਰਹੀ ਹੈ -ਭੂੰਦੜ, ਚੀਮਾ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਿੱਖ ਸੰਸਥਾਵਾਂ ਖੋਹਣ ਦਾ ਯਤਨ ਕਰ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਜਿਹੜੇ ਲੋਕਾਂ ਦੀ ਸਿੱਖ ਧਰਮ ਵਿਚ ਆਸਥਾਂ ਨਹੀ, ਉਹਨਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਬਣਾਇਆ ਗਿਆ ਹੈ।

ਅੱੱਜ ਸ੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਜਿਸ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿਘ ਭੂੰਦੜ, ਡਾ ਦਲਜੀਤ ਸਿੰਘ ਚੀਮਾ, ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਸ਼ਾਮਲ ਸਨ, ਨੇ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਐੱਸ.ਐੱਸ. ਸਾਰੋ ਨਾਲ ਮੁਲਾਕਾਤ ਕਰਕੇ ਜਾਅਲੀ ਵੋਟਾਂ ਦਾ ਮਾਮਲਾ ਚੁੱਕਿਆ।

ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਧਰਮ ਦੀ ਰਹਿਤ ਮਰਿਆਦਾ ਮੁੱਢਲਾ ਸਿਧਾਂਤ ਹਨ, ਪਰ ਪਿੰਡਾਂ ਵਿਚ ਉਹਨਾਂ ਲੋਕਾਂ ਦੀਆਂ ਵੋਟਾਂ ਬਣਾ ਦਿੱਤੀਆਂ ਗਈਆਂ ਹਨ, ਜਿਹਨਾਂ ਦੇ ਨਾਮ ਨਾਲ ਸਿੰਘ ਜਾਂ ਕੋਰ ਸ਼ਬਦ ਨਹੀ ਹੈ। ਜਦਕਿ ਸਿੱਖ ਰਹਿਤ ਮਰਿਆਦਾ ਵਿਚ ਮੁੱਢਲਾ ਅਸੂਲ ਹੈ ਕਿ ਸਿੱਖ ਦੇ ਨਾਮ ਦੇ ਪਿੱਛੇ ਸਿੰਘ ਅਤੇ ਸਿੱਖ ਔਰਤ ਦੇ ਨਾਮ ਪਿੱਛੇ ਕੌਰ ਲੱਗਿਆ ਹੋਣਾ ਲਾਜ਼ਮੀ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਜਿਹੜੇ ਅਧਿਕਾਰੀਆਂ ਨੇ ਧਰਮ ਦੀ ਅਜ਼ਾਦੀ ਵਿਚ ਡਾਕਾ ਮਾਰਨ ਦਾ ਯਤਨ ਕੀਤਾ ਹੈ,ਉਨ੍ਹਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਡਾ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਬਕਾਇਦਾ ਅੱੱਜ ਵੋਟਰ ਲਿਸਟਾਂ ਸਾਬੂਤ ਵਜੋ ਕਮਿਸ਼ਨ ਨੂੰ ਦਿੱਤੀਆਂ ਹਨ। ਉਨ੍ਹਾਂ ਕਮਿਸ਼ਨ ਤੋ ਜਾਅਲੀ ਵੋਟਾਂ ਦੀ ਪੜ੍ਹਤਾਲ ਕਰਵਾਉਣ ਅਤੇ ਵੋਟਾਂ ਬਣਾਉਣ ਦੀ ਤਾਰੀਖ 31 ਮਾਰਚ ਤੱਕ ਕਰਨ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ 👉  14 ਸਾਲਾਂ ਲੜਕੀ ਦੀ ਬੱਚੇਦਾਨੀ ਦੀ ਦੁਰਲੱਭ ਬਿਮਾਰੀ ਦਾ ਇਲਾਜ

ਵਡਾਲਾ ਨੂੰ ਫਰੀਦਕੋਟ ਦਾ ਨਿਗਰਾਨ ਲਾਇਆ–

ਡਾ ਚੀਮਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਅਕਾਲੀ ਦਲ ਦੀ ਮੈਬਰਸ਼ਿਪ ਬਣਾਉਣ ਲਈ ਫਰੀਦਕੋਟ ਜਿਲ੍ਹੇ ਦਾ ਨਿਗਰਾਨ ਨਿਯੁਕਤ ਕਰ ਦਿੱਤਾ ਹੈ. ਇਕ ਸਵਾਲ ਦੇ ਜਵਾਬ ਵਿਚ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬਕਾਇਤਾ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਵਰਨਣਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਨੇ ਦੋ ਦਸੰਬਰ ਨੂੰ ਸੁਣਾਏ ਗਏ ਫੈਸਲੇ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਕਰਨ ਲਈ ਸਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੱਤ ਮੈਂਬਰੀ ਕਮੇਟੀ ਗਠਿਤ ਕੀਤੀ ਸੀ, ਜਿਸ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਬਤੌਰ ਮੈਬਰ ਸ਼ਾਮਲ ਕੀਤਾ ਸੀ, ਪਰ ਅਕਾਲੀ ਦਲ ਨੇ 20 ਜਨਵਰੀ ਨੂੰ ਸ਼ੁਰੂ ਕੀਤੀ ਮੈਬਰਸ਼ਿਪ ਮੁਹਿੰਮ ਵਿਚ ਭਾਈ ਵਡਾਲਾ ਨੂੰ ਛੱਡਕੇ ਬਾਕੀਆਂੱ ਨੂੰ ਵੱਖ ਵੱਖ ਜਿਲ੍ਹਿਆਂ ਜਾਂ ਸੂਬਿਆ ਦਾ ਇੰਚਰਾਜ ਲਗਾ ਦਿੱਤਾ ਸੀ, ਜਿਸ ਕਰਕੇ ਅਕਾਲੀ ਦਲ’ਤੇ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਅਵੱਗਿਆ ਕਰਨ ਦੇ ਦੋਸ਼ ਲੱਗਦੇ ਆ ਰਹੇ ਹਨ।

 

31 ਮਾਰਚ ਤੱਕ ਵਧਾਈ ਜਾਵੇ ਤਾਰੀਖ 

ਉਧਰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੇ ਵਫਦ ਨੇ ਅੱਜ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ 31 ਮਾਰਚ ਤੱਕ ਵਧਾਉਣ ਅਤੇ ਸਾਰੀਆਂ ਜਾਅਲੀ ਵੋਟਾਂ ਖ਼ਤਮ ਕਰਵਾਉਣ ਦੀ ਅਪੀਲ ਕੀਤੀ।

ਹੋਰ ਪੜ੍ਹੋ 👉  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਚੀਮਾ

ਮੁੱਖ ਕਮਿਸ਼ਨਰ ਨੂੰ ਮੰਗ ਪੱਤਰ ਪੇਸ਼ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜਸਟਿਸ ਸਾਰੋਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰੀ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਉਹ ਵੋਟਰ ਸੂਚੀਆਂ ਵਿਚੋਂ ਵੱਡੀ ਪੱਧਰ ’ਤੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਜਿਸ ਕਾਰਣ ਹਜ਼ਾਰਾਂ ਗੈਰ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟ ਦਾ ਅਧਿਕਾਰ ਮਿਲ ਗਿਆ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਅਣਗਿਣਤੀ ਸਹੀ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਤੇ ਜਾਅਲੀ ਬਣਾਈਆਂ ਗਈਆਂ ਹਨ ਜਿਸਦਾ ਮਕਸਦ ਕਿਸੇ ਵੀ ਤਰੀਕੇ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਕਰਨਾ ਹੈ। ਸਰਦਾਰ ਨੇ ਮੁੱਖ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਵੋਟਰ ਸੂਚੀਆਂ ਦੀ ਸਮੀਖਿਆ ਲਈ ਹਦਾਇਤਾਂ ਜਾਰੀ ਕਰਨ ਤਾਂ ਜੋ ਜਾਅਲੀ ਵੋਟਾਂ ਕੱਟੀਆਂ ਜਾ ਸਕਣ।

ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਨਵੀਂਆਂ ਵੋਟਾਂ ਬਣਾਉਣ ਲਈ ਮਿਆਦ ਵਧਾਈ ਜਾਵੇ ਕਿਉਂਕਿ ਬਹੁ ਵੱਡੀ ਗਿਣਤੀ ਵਿਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਹਾਲੇ ਬਾਕੀ ਹੈ। ਸਰਦਾਰ ਬਾਦਲ ਨੇ ਹਿਮਾਚਲ ਪ੍ਰਦੇਸ਼ ਦੀ ਵੀ ਉਦਾਹਰਣ ਦਿੱਤੀ ਜਿਥੇ ਹਾਲੇ ਤੱਕ ਵੋਟਰ ਸੂਚੀਆਂ ਬਣਾਈਆਂ ਹੀ ਨਹੀਂ ਗਈਆਂ।

ਹੋਰ ਪੜ੍ਹੋ 👉  180 ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਵਿੱਤ ਅਤੇ ਸਿੱਖਿਆ ਵਿਭਾਗਾਂ ਦੀ ਸਾਂਝੀ ਮੀਟਿੰਗ ਦੇ ਹੁਕਮ

ਬਾਅਦ ਵਿਚ ਮੰਗ ਪੱਤਰ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੈ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਸਿਰਫ ਅਸਲ ਹੱਕਦਾਰ ਵੋਟਰਾਂ ਦੀ ਰਜਿਸਟਰੇਸ਼ਨ ਹੋਵੇ ਪਰ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਇਸ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਜਿਹੜੇ ਹਜ਼ਾਰਾਂ ਗੈਰ ਸਿੱਖਾਂ ਜਿਹਨਾਂ ਨੇ ਰਜਿਸਟਰੇਸ਼ਨ ਲਈ ਅਪਲਾਈ ਵੀ ਨਹੀਂ ਕੀਤਾ, ਉਹਨਾਂ ਨੂੰ ਵੀ ਵੋਟਰ ਬਣਾ ਕੇ ਵੋਟਾਂ ਪਾਉਣ ਦਾ ਅਧਿਕਾਰ ਦੇ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਵਫਦ ਨੇ ਮੁੱਖ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਸਿੱਖ ਲਈ ਨਾਂ ਪਿੱਛੇ ਸਿੰਘ ਜਾਂ ਕੌਰ ਲਿਖਣਾ ਲਾਜ਼ਮੀ ਹੁੰਦਾ ਹੈ। ਉਹਨਾਂ ਕਿਹਾ ਕਿ ਅਸੀਂ ਕਮਿਸ਼ਨਰ ਨੂੰ ਵੋਟਰ ਸੂਚੀਆਂ ਸੌਂਪੀਆਂ ਹਨ ਜਿਹਨਾਂ ਵਿਚ ਸਿੱਖ ਰਹਿਤ ਮਰਿਆਦਾ ਅਨੁਸਾਰ ਵਿਅਕਤੀਆਂ ਦੇ ਨਾਂ ਨਹੀਂ ਹਨ ਪਰ ਉਹ ਵੋਟਰ ਬਣੇ ਹੋਏ ਹਨ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਸਰਕਾਰ ਨੂੰ ਹਦਾਇਤ ਦੇਣ ਕਿ ਵੋਟਰਾਂ ਦੀ ਰਜਿਸਟਰੇਸ਼ਨ ਲਈ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣ।
ਵਫਦ ਵਿਚ ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਅਮਰਜੀਤ ਸਿੰਘ ਚਾਵਲਾ ਅਤੇ ਸਰਦਾਰ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *