ਸਰਕਾਰ 264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ -ਅਰੋੜਾ 

ਚੰਡੀਗੜ੍ਹ, 7 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ।

ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ  ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਹੋਰ ਪੜ੍ਹੋ 👉  ਸਪੀਕਰ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਕਿਹਾ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦਾ ਅਹਿਮ ਯੋਗਦਾਨ

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ  ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ  ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ  ਸ਼ੌਕਤ ਰੌਏ, ਡਾਇਰੈਕਟਰ ਪੇਡਾ  ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *