ਸਿੱਖਿਆ ਕਰਾਂਤੀ ਦੇ ਨਾਮ ‘ਤੇ ਕੁਫ਼ਰ ਤੋਲ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾ

ਚੰਡੀਗੜ੍ਹ, 7 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਦੀ ਸਰਕਾਰ ਸਿੱਖਿਆ ਕਰਾਂਤੀ ਦੇ ਨਾਮ ਹੇਠ ਕੁਫ਼ਰ ਤੋਲ ਰਹੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਸਰਕਾਰ ਆਪਣੀਆਂ ਖਾਮੀਆਂ ਨੂੰ ਛੁਪਾਉਣ ਦੀ ਖਾਤਰ ਆਪਣੇ ਅਧੀਨ ਅਧਿਆਪਕਾਂ ਸਮੇਤ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮਜ਼ਬੂਰ ਕਰ ਰਹੀ ਹੈ ਕਿ ਉਹ ਮੰਤਰੀਆਂ ਦੀਆਂ ਗਤੀਵਿਧੀਆਂ ਨੂੰ ਆਪਣੇ ਸੋਸ਼ਲ ਮੀਡਿਆ ਅਕਾਊਂਟ ਰਾਹੀਂ ਲੋਕਾਂ ਨਾਲ ਸ਼ੇਅਰ ਕਰਨ।

ਹੋਰ ਪੜ੍ਹੋ 👉  ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਮੁਰੰਮਤ ਕੀਤੀਆਂ ਕੰਧਾਂ ਜਾਂ ਪਖਾਨਿਆਂ ਦੇ ਉਦਘਾਟਨ ਕੀਤੇ ਜਾ ਰਹੇ ਹਨ।ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਉਹ ਸੱਚ ਵਿੱਚ ਹੀ ਲੋਕ ਭਲਾਈ ਦੀਆਂ ਗਤੀਵਿਧੀਆਂ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਆਪਣੇ ਅਧੀਨ ਕਰਮਚਾਰੀਆਂ ਨੂੰ ਆਪਣੀ ਗਤੀਵਿਧੀ ਸੋਸ਼ਲ ਮੀਡਿਆ ‘ਤੇ ਸ਼ੇਅਰ ਕਰਨ ਲਈ ਕਿਉਂ ਮਜ਼ਬੂਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦਾ ਖਜ਼ਾਨਾ ਆਪਣੇ ਆਕਾ ਅਰਵਿੰਦ ਕੇਜ਼ਰੀਵਾਲ ਦੇ ਹਿੱਤਾਂ ਦੀ ਪੂਰਤੀ ਲਈ ਉਜਾੜ ਦਿੱਤਾ ਹੈ ਜਿਸ ਦਾ ਬਦਲਾ ਪੰਜਾਬ ਦੇ ਲੋਕ 2027 ਦੌਰਾਨ ਲੈ ਲੈਣਗੇੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਫੇਲ੍ਹ ਹੋਏ ਆਗੂ ਅਰਵਿੰਦ ਕੇਜ਼ਰੀਵਾਲ ਨੂੰ ਪੰਜਾਬ ਦਾ ਹੀਰੋ ਬਣਾਉਣ ਦੇ ਯਤਨਾਂ ਵਿੱਚ ਹੈ। ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਸਹਿਣ ਨਹੀਂ ਕਰ ਸਕਦੇ। ਸ਼੍ਰੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਗੱਲ ਪੂਰੀ ਤਰ੍ਹਾਂ ਪਤਾ ਹੈ ਕਿ ਇਸ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਇਸ ਤੋਂ ਪੂਰੀਆਂ ਨਹੀਂ ਕੀਤੀਆਂ ਜਾ ਸਕੀਆਂ ਜਿਸ ਕਾਰਨ ਹੁਣ ਇਹ ਸੋਸ਼ਲ ਮੀਡਿਆ ਦਾ ਸਹਾਰਾ ਲੈ ਕੇ ਲੋਕਾਂ ਨੂੰ ਬੁੱਧੂ ਬਣਾਉਣ ਦੀ ਅਸਫ਼ਲ ਕੋਸਿਸ਼ ਕਰ ਰਹੀ ਹੈ।

ਹੋਰ ਪੜ੍ਹੋ 👉  ਅਜੇ ਨਹੀਂ ਹੋਵੇਗੀ ਹੈਲੋ-ਹੈਲੋ,ਹਾਈ ਕੋਰਟ ਨੇ ਆਂਗਣਵਾੜੀਆਂ ਲਈ ਸਮਾਰਟਫੋਨ ਖਰੀਦ ਟੈਂਡਰ 'ਤੇ ਰੋਕ ਲਗਾਈ ਰੋਕ, ਨੋਟਿਸ ਜਾਰੀ

Leave a Reply

Your email address will not be published. Required fields are marked *