ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਨਖਾਹੀਆ ਕਰਾਰ

ਚੰਡੀਗੜ੍ਹ, 30 ਅਗਸਤ, (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਦੇ ਅਕਸ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣ। ਸੁਖਬੀਰ ਬਾਦਲ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋਣ।
ਹੋਰ ਪੜ੍ਹੋ 👉  ਗੰਨਾ ਕਾਸ਼ਤਕਾਰਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੀਤਾ ਜਾਗਰੂਕ

Leave a Reply

Your email address will not be published. Required fields are marked *