ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਸਿੰਗਾ ਨੇ ਤੋੜੀ ਚੁੱਪੀ, ਕਿਹਾ-ਕਾਫ਼ੀ ਸਮੇਂ ਤੋਂ ਮੇਰੀ ਰੇਕੀ ਹੋ ਰਹੀ

ਚੰਡੀਗੜ੍ਹ 11 ਮਾਰਚ (ਖ਼ਬਰ ਖਾਸ ਬਿਊਰੋ)

ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਪੰਜਾਬੀ ਗਾਇਕ ਸਿੰਗਾ ਨੇ ਵੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਵੱਡੇ ਖੁਲਾਸੇ ਕੀਤੇ ਹਨ।  ਸਿੰਗਾ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਮੇਰੀ ਰੇਕੀ ਹੋ ਰਹੀ ਹੈ।

ਜਿਸ ਦੇ ਚੱਲਦੇ  ਮੈਂ 2-3 ਵਾਰ ਘਰ ਬਦਲ ਚੁੱਕਿਆ ਹਾਂ। ਇਸ ਦੇ ਨਾਲ ਹੀ ਉਸ ਨੇ ਪੰਜਾਬ ਪੁਲਿਸ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ ਤੇ ਕਿਹਾ ਕਿ ਮੇਰੀ ਤੇ ਮੇਰੇ ਪ੍ਰਵਾਰ ਦੀ ਸੁਰੱਖਿਆ ਲਈ ਮੈਨੂੰ ਹੋਰ ਕਿੰਨੀ ਵਾਰ ਘਰ ਬਦਲਣਾ ਪਵੇਗਾ।

ਹੋਰ ਪੜ੍ਹੋ 👉  ਯੂਥ ਕਾਂਗਰਸ ਦੇ ਦੇਵਗਨ ਪ੍ਰਧਾਨ, ਗਗਨਦੀਪ ਸੀਨੀਅਰ ਮੀਤ ਪ੍ਰਧਾਨ ਬਣੇ

ਸਿੰਗਾ ਨੇ ਕਿਹਾ ਕਿ ਮੈਨੂੰ ਕਈ ਵਾਰ ਧਮਕੀਆਂ ਮਿਲੀਆਂ, ਕਾਰ ਦਾ ਪਿੱਛਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਹੋਲੀ ਤੋਂ ਬਾਅਦ ਮੈਂ ਸਾਰਾ ਕੁਝ ਲੋਕਾਂ ਸਾਹਮਣੇ ਰੱਖਾਂਗਾ।

Leave a Reply

Your email address will not be published. Required fields are marked *