ਸੂਬੇ ਵਿੱਚ 5 ਨਵੇਂ ਵਰਕਿੰਗ ਵੂਮੈਨ ਹੋਸਟਲ ਬਣ ਰਹੇ — ਡਾ. ਬਲਜੀਤ ਕੌਰ

ਚੰਡੀਗੜ੍ਹ, 19 ਨਵੰਬਰ (ਖ਼ਬਰ ਖਾਸ ਬਿਊਰੋ)

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਇੱਕ-ਇੱਕ ਹੋਸਟਲ ਬਣੇਗਾ।

ਹੋਰ ਪੜ੍ਹੋ 👉  ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੋਸਟਲ ਸਿਰਫ਼ ਰਿਹਾਇਸ਼ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਇਨ੍ਹਾਂ ਵਿੱਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ, ਬੁਨਿਆਦੀ ਅਤੇ ਆਧੁਨਿਕ ਸੁਵਿਧਾਵਾਂ ਵੀ ਹੋਵੇਗੀ, ਤਾਂ ਜੋ ਮਹਿਲਾਵਾਂ ਲਈ ਇਹ ਸਫ਼ਰ ਹੋਰ ਵੀ ਸੁਖਾਲਾ ਬਣੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਹਨ, ਤਾਂ ਜੋ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

ਹੋਰ ਪੜ੍ਹੋ 👉  ਲੋਕ ਸੰਪਰਕ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਦਾ ਤਬਾਦਲਾ

ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਵਰਕਿੰਗ ਵੂਮੈਨ ਹੋਸਟਲਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅਤੇ ਉੱਚ ਪੱਧਰੀ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ, ਤਾਂ ਜੋ ਇਹ ਸਹੂਲਤ ਜਲਦ ਤੋਂ ਜਲਦ ਮਹਿਲਾਵਾਂ ਲਈ ਉਪਲਬਧ ਹੋ ਸਕੇ।

Leave a Reply

Your email address will not be published. Required fields are marked *