ਸ੍ਰੋਮਣੀ ਕਮੇਟੀ ਨੇ ਕੰਗਣਾ ਰਣੌਤ ਤੇ ਪ੍ਰੋਡਿਊਸਰ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ 27 ਅਗਸਤ, (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਕੀਲ ਰਾਹੀਂ ਫਿਲਮੀ ਦੁਨੀਆ ਤੋਂ ਸਿਆਸੀ ਖੇਤਰ ਵਿਚ ਪ੍ਰਵੇਸ਼ ਕਰਨ ਵਾਲੀ ਕੰਗਨਾ ਰਨੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਕੰਗਨਾ ਰਣੌਤ ਅਤੇ ਫਿਲਮ ਦੇ ਪ੍ਰੋਡਿਊਸਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭੇਜੇ ਨੋਟਿਸ ਵਿੱਚ ਸਿੱਖ ਇਤਿਹਾਸ ਅਤੇ ਸਿੱਖ ਕਿਰਦਾਰਾਂ ਬਾਰੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੇ ਇਤਰਾਜਯੋਗ ਸੀਨ ਹਟਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕੰਗਣਾ ਰਨੌਤ ਨੂੰ  ਫਿਲਮ ਦਾ 14 ਅਗਸਤ ਨੂੰ ਰਿਲੀਜ਼ ਕੀਤਾ ਟਰੇਲਰ ਵੀ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਲਿਖਤੀ ਰੂਪ ਵਿੱਚ ਸਿੱਖ ਭਾਈਚਾਰੇ ਤੋਂ ਮਾਫੀ ਮੰਗਣ ਲਈ ਕਿਹਾ ਗਿਆ ਹੈ।

ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੇਤੇ ਰਹੇ ਕਿ ਕੰਗਨਾ ਰਣੋਤ ਦੀ ਫਿਲਮ ਐਮਰਜੈਂਸੀ ਨੂੰ ਵਿਚ ਸਿੱਖ ਕਿਰਦਾਰਾਂ, ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਕਰਨ ਨੂੰ ਲੈ ਕੇ  ਸਿੱਖ ਭਾਈਚਾਰੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਗੁਰਿੰਦਰ ਸਿੰਘ ਅਤੇ ਗੁਰਮੋਹਨ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਜਨਹਿਤ ਪਟਿਸ਼ਨ ਵੀ ਦਾਇਰ ਕੀਤੀ ਹੈ। ਪਟੀਸ਼ਨਰ ਨੇ  ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਅਤੇ  ਫਿਲਮ ਨੂੰ ਪਾਸ ਕਰਨ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਜਾਰੀ ਸਰਟੀਫਿਕੇਟ ਵੀ ਰੱਦ ਕਰਨ ਦੀ ਮੰਗ ਕੀਤੀ ਹੈ। ਹੁਣ ਸ੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ।

ਹੋਰ ਪੜ੍ਹੋ 👉  -ਫਾਜ਼ਿਲਕਾ ਤੋਂ ਅਮਿਤ ਰਿਨਵਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਅਤੁਲ ਨਾਗਪਾਲ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Leave a Reply

Your email address will not be published. Required fields are marked *