ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ  23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 15 ਜੁਲਾਈ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ 👉  ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਕਾਬਲੇਗੌਰ ਹੈ ਕਿ ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ ਜਦਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ੍ਹ ਸਾਹਿਬ ਦਾ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ ਦਾ 01874-266376, ਹੁਸ਼ਿਆਰਪੁਰ ਦਾ 01882-220412, ਜਲੰਧਰ ਦਾ 0181-2224417, ਕਪੂਰਥਲਾ ਦਾ 01822-231990, 297220,233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਸ੍ਰੀ ਮੁਕਤਸਰ ਸਾਹਿਬ ਦਾ 01633-260341, ਪਠਾਨਕੋਟ ਦਾ 0186-2346994, ਪਟਿਆਲਾ ਦਾ 0175-2311321, ਰੂਪਨਗਰ ਦਾ 01881-221157, ਸੰਗਰੂਰ ਦਾ 01672-234196, ਐਸ.ਏ.ਐਸ. ਨਗਰ ਦਾ 0172-2219506 , ਐਸ.ਬੀ.ਐਸ. ਨਗਰ ਦਾ 01823-220645 ਅਤੇ ਤਰਨ ਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107 ਹੈ।

ਹੋਰ ਪੜ੍ਹੋ 👉  24X7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ 31 ਮਈ ਤੱਕ ਖੋਜ ਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

Leave a Reply

Your email address will not be published. Required fields are marked *