ਹਰਿਆਣਾ ਨੂੰ ਨਾ ਰਾਜਸਥਾਨ ਨੂੰ ਹਾਂ, ਮੁੱਖ ਮੰਤਰੀ ਨੇ ਰਾਜਸਥਾਨ ਨੂੰ ਪਾਣੀ ਦੇਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ 10 ਮਈ ( ਖ਼ਬਰ ਖਾਸ ਬਿਊਰੋ)

ਹਰਿਆਣਾ ਸਮੇਤ ਕਿਸੇ ਹੋਰ ਸੂਬੇ ਨੂੰ ਇਕ ਬੂੰਦ ਵੀ ਵਾਧੂ ਪਾਣੀ ਨਾ ਦੇਣ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਨੂੰ ਆਪਣੇ ਹਿੱਸੇ ਵਿਚੋ ਪਾਣੀ ਦੇਣ ਦਾ ਫੈਸਲਾ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਦੋਂ ਦੇਸ਼ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਪਿੱਛੇ ਨਹੀਂ ਹਟਦਾ , ਪਾਣੀ ਤਾਂ ਕੀ ਪੰਜਾਬ ਖੂਨ ਦੇਣ ਲਈ ਵੀ ਤਿਆਰ ਹੈ।

ਮੁੱਖ ਮੰਤਰੀ ਨੇ ਆਪਣੇ ਐਕਸ ਅਕਾਉਂਟ ਉਤੇ ਜਾਣਕਾਰੀ ਦਿੱਤੀ ਹੈ ਕਿ ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੇਣ ਦੀ ਮੰਗ ਕੀਤੀ ਗਈ। ਦੇਸ਼ ਦੀ ਸੁਰੱਖਿਆ ‘ਚ ਰਾਜਸਥਾਨ ਬਾਰਡਰ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਹੈ। ਜਦੋਂ ਵੀ ਦੇਸ਼ ਹਿੱਤ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹੱਟਦਾ। ਦੇਸ਼ ਦੀ ਬਹਾਦਰ ਫੌਜ ਲਈ ਪੰਜਾਬ ਦਾ ਪਾਣੀ ਤਾਂ ਕਿਆ ਸਾਡਾ ਖੂਨ ਵੀ ਹਾਜ਼ਰ ਹੈ। ਫੌਜ ਦੇ ਜਵਾਨਾਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਸਥਾਨ ਨੂੰ ਵਾਧੂ ਪਾਣੀ ਤੁਰੰਤ ਦੇਣ ਦਾ ਨਿਰਦੇਸ਼ ਦਿੱਤਾ ਹੈ।

ਹੋਰ ਪੜ੍ਹੋ 👉  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Leave a Reply

Your email address will not be published. Required fields are marked *