ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ

ਚੰਡੀਗੜ੍ਹ, 22 ਅਪ੍ਰੈਲ (ਖਬਰ ਖਾਸ ਬਿਊਰੋ)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ।

ਅਦਾਲਤ ਨੇ ਕਿਹਾ ਕਿ ਬਾਜਵਾ ਵਿਰੁੱਧ ਜਾਂਚ ਜਾਰੀ ਰਹੇਗੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਅਜੇ ਵੀ ਕਾਇਮ ਰਹੇਗੀ। ਹਾਈ ਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇਕਰ ਭਵਿੱਖ ਵਿੱਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਉਂਝ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ

ਹੋਰ ਪੜ੍ਹੋ 👉  ਕਾਂਗਰਸ ਦੇ ਝੂਠ ਦਾ ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਭੰਨਿਆ ਭਾਂਡਾ-ਢਿੱਲੋਂ

Leave a Reply

Your email address will not be published. Required fields are marked *