ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ ਸੱਤ ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-13” ਚਲਾਇਆ

ਰੂਪਨਗਰ, 20 ਮਈ (ਖ਼ਬਰ ਖਾਸ ਬਿਊਰੋ)
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਅਧੀਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-13” ਚਲਾਇਆ ਗਿਆ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀ., 05 ਡੀ.ਐਸ.ਪੀਜ., 07 ਇੰਸਪੈਕਟਰ ਅਤੇ 105 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਰੂਪਨਗਰ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 08 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 09 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 73 ਗ੍ਰਾਮ ਨਸ਼ੀਲਾ ਚਿੱਟਾ ਪਾਊਡਰ, 11 ਨਸ਼ੀਲੇ ਟੀਕੇ, 40 ਗ੍ਰਾਮ ਹੈਰੋਇਨ, 04 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 7000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 37 ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ, 193 ਵਹੀਕਲ ਚੈੱਕ ਕੀਤੇ ਗਏ ਜਿਹਨਾਂ ਵਿੱਚ 58 ਵਹੀਕਲਾਂ ਦੇ ਟਰੈਫਿਕ ਚਲਾਨ ਕੀਤੇ ਗਏ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *