ਹੁਸੈਨੀਵਾਲਾ ਬਾਰਡਰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਹੋਵੇਗਾ -ਮੁੱਖ ਮੰਤਰੀ

ਹੁਸੈਨੀਵਾਲਾ ਬਾਰਡਰ (ਫਿਰੋਜਪੁਰ), 5 ਦਸੰਬਰ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੋਰ ਪੜ੍ਹੋ 👉  ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਨੂੰ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਥਾਵਾਂ ਵਾਹਗਾ, ਹੁਸੈਨੀਵਾਲਾ ਅਤੇ ਸੁਲੇਮਾਨਕੀ ਸਰਹੱਦਾਂ ‘ਤੇ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ। ਮਾਨ ਨੇ ਕਿਹਾ ਕਿ ਵਾਹਗਾ ਵਿਖੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਇਸ ਦੇ ਮੁਕਾਬਲੇ  ਹੁਸੈਨੀਵਾਲਾ ਅਤੇ ਸੁਲੇਮਾਨਕੀ ਵਿਖੇ ਸੈਲਾਨੀਆਂ ਦੀ ਆਮਦ ਘੱਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਕੋਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਵੱਡੀ ਸੰਭਾਵਨਾ ਹੈ, ਇਸ ਲਈ ਇਸ ਸਥਾਨ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸਹੀਦ ਭਗਤ ਸਿੰਘ, ਸਹੀਦ ਰਾਜਗੁਰੂ ਅਤੇ ਸਹੀਦ ਸੁਖਦੇਵ ਨਾਲ ਜੁੜਿਆ ਹੋਇਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਇੱਕ ਅਜਾਇਬ ਘਰ ਵੀ ਹੈ ਜਿੱਥੇ ਉਹ ਪਿਸਤੌਲ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਸਦੀ ਵਰਤੋਂ ਮਹਾਨ ਸਹੀਦ ਨੇ ਸਾਂਡਰਾਸ ਨੂੰ ਮਾਰਨ ਲਈ ਕੀਤੀ ਸੀ। ਮਾਨ ਨੇ ਕਿਹਾ ਕਿ ਇਸ ਅਸਥਾਨ ਦੇ ਕਣ ਕਣ ਵਿੱਚ ਦੇਸ ਭਗਤੀ ਸਮੋਈ ਹੈ ਅਤੇ ਇਸ ਪਵਿੱਤਰ ਧਰਤੀ ਨਾਲ ਵੱਧ ਤੋਂ ਵੱਧ ਸੈਲਾਨੀਆਂ ਨੂੰ ਜੋੜਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਵੀ ਸਲਾਘਾ ਕੀਤੀ ਜੋ ਦੇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਖਰਾਬ ਮੌਸਮ ਦੇ ਬਾਵਜੂਦ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਮੋਹਾਲੀ ਵਿਖੇ ਨਿਸਾਨ-ਏ-ਇਨਕਲਾਬ ਪਲਾਜ਼ਾ ਵਿਖੇ ਸਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕ ਅਰਪਣ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *