1984 ਸਿੱਖ ਦੰਗੇ: ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 2 ਅਗਸਤ, (ਖ਼ਬਰ ਖਾਸ ਬਿਊਰੋ)

ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਕਥਿਤ ਹੱਤਿਆ ਕਰਨ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਬਾਰੇ 16 ਅਗਸਤ ਨੂੰ ਫੈਸਲਾ ਸੁਣਾ ਸਕਦੀ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਅਦਾਲਤ ਵੱਲੋਂ ਅੱਜ ਸੀਬੀਆਈ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ ਸਰੁੱਖਿਅਤ ਰੱਖਿਆ ਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

Leave a Reply

Your email address will not be published. Required fields are marked *