ਜਾਅਲੀ ਡਿਗਰੀ ਦੇ ਮਾਮਲੇ ਵਿਚ ਵਿਜੀਲੈਂਸ ਨੂੰ ਕਾਰਵਾਈ ਨੇਪਰੇ ਚਾੜਨ ਦੇ ਹੁਕਮ

ਚੰਡੀਗੜ੍ਹ 20 ਫਰਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਧੋਖਾਧੜੀ ਦੇ ਇਕ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੂੰ 12 ਹਫ਼ਤਿਆਂ ਵਿਚ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ  ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਸ 2, ਮੋਹਾਲੀ ਦੀ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਦੀ ਜਾਅਲੀ ਡਿਗਰੀ ਖਿਲਾਫ਼  ਜਸਵਿੰਦਰ ਸਿੰਘ ਮਾਵੀ ਨੇ ਸਿਕਾਇਤ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਪਰਮਜੀਤ ਕੌਰ ਬਰਾੜ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਫੇਸ 11,ਮੋਹਾਲੀ ਦੀ ਐੱਮ ਕਾਮ ਜਾਅਲੀ ਡਿਗਰੀ ਜੋ ਕਿ ਮਗਧ ਯੂਨੀਵਰਸਿਟੀ ਬੋਧ ਗਯਾ ਬਿਹਾਰ ਦੀ ਪ੍ਰਾਪਤ ਕੀਤੀ ਹੋਈ ਸੀ।

ਹੋਰ ਪੜ੍ਹੋ 👉  ਵਿਧਾਨ ਸਭਾ ਚੋਣਾਂ–ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਸਬੰਧੀ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਹੋਈ ਮੀਟਿੰਗ

ਜਾਅਲੀ ਡਿਗਰੀ ਨੂੰ ਲੈ ਕੇ ਜਸਵਿੰਦਰ ਸਿੰਘ ਨੇ ਪ੍ਰਿੰਸੀਪਲ ਖਿਲਾਫ਼  ਵਿਜੀਲੈਂਸ ਵਿਭਾਗ ਪੰਜਾਬ ਨੂੰ ਸ਼ਿਕਾਇਕ ਕੀਤੀ ਤਾਂ ਵਿਜੀਲੈਂਸ ਨੇ 17-7-2023 ਨੂੰ ਕੇਸ ਦਰਜ਼ ਕਰ ਲਿਆ ਸੀ।  ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 27-7-2023 ਨੂੰ ਇਸ ਪ੍ਰਿੰਸੀਪਲ ਨੂੰ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ ਸੀ । ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਸਿੱਖਿਆ ਵਿਭਾਗ ਨੂੰ 16-9-2024 ਅਤੇ ਮਿਤੀ 04-09-2025, 17-10-2025 ਅਤੇ ਮਿਤੀ 09-12-2025 ਨੂੰ ਇਸ ਸਬੰਧੀ ਪ੍ਰੌਸੀਕਿਊਸ਼ਨ ਸੈਂਕਸ਼ਨ ਜਾਰੀ ਕਰਨ ਲਈ ਲਿਖਿਆ ਸੀ ਪਰੰਤੂ ਤਕਰੀਬਨ 17 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਿੱਖਿਆ ਵਿਭਾਗ ਵੱਲੋਂ ਕੋਈ ਵੀ ਕਾਰਵਾਈ ਨਹੀਂ  ਕੀਤੀ ਗਈ। ਇਸ ਉਪਰੰਤ  ਸਿਕਾਇਤ ਕਰਤਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ CRM-M-No.9048 of 2026 ਉਤੇ ਸੁਣੲਾਈ ਕਰਦੇ ਹੋਏ  ਵਿਜੀਲੈਂਸ ਵਿਭਾਗ ਨੂੰ ਇਸ ਸਬੰਧੀ 12 ਹਫ਼ਤਿਆਂ ਵਿੱਚ ਫੈਸਲਾ ਲੈਣ ਦੇ ਹੁੱਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ 👉  ਗੁਰਦੁਆਰਾ ਟਿੱਬੀ ਸਾਹਿਬ ਵਿਖੇ ਕੌਮੀ ਸਵੈ-ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਲਾਇਆ ਵਿਸ਼ੇਸ਼ ਖ਼ੂਨਦਾਨ ਕੈਂਪ

Leave a Reply

Your email address will not be published. Required fields are marked *