ਫਰਜ਼ੀ ਰਿਪੋਰਟ ਤਿਆਰ ਕਰਨ ਵਾਲੇ ਨੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ 23 ਜੂਨ (ਖ਼ਬਰ ਖਾਸ  ਬਿਊਰੋ)

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਭਗਵੰਤ ਮਾਨ ਦੀ ਫਰਜ਼ੀ ਰਿਪੋਰਟ ਤਿਆਰ ਕਰਨ ਵਾਲੇ ਵਿਅਕਤੀ ਜਸਪ੍ਰੀਤ ਨੇ ਕੈਮਰੇ ਅੱਗੇ ਆ ਕੇ ਵੱਡੇ ਖੁਲਾਸੇ ਕੀਤੇ ਹਨ।

ਉਹਨਾਂ ਕਿਹਾ ਕਿ ਜਸਪ੍ਰੀਤ ਦੇ ਖੁਲਾਸੇ ਬਾਅਦ ਭਗਵੰਤ ਮਾਨ ਅਤੇ ਉਸਦੇ ਨਾਲ ਸਾਜਿਸ਼ ਵਿੱਚ ਸ਼ਾਮਿਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਕੋਲ ਬਚਣ ਦਾ ਕੋਈ ਰਾਹ ਨਹੀਂ ਹੈ।
ਇਨ੍ਹਾਂ ਸਾਰਿਆਂ ਨੇ ਮਿਲ ਕੇ ਨਾ ਕੇਵਲ ਵੱਡਾ ਕਾਨੂੰਨੀ ਅਪਰਾਧ ਕੀਤਾ ਹੈ ਬਲਕਿ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ, ਇਸ ਕਰਕੇ ਭਗਵੰਤ ਮਾਨ ਦੇ ਅਸਤੀਫ਼ੇ ਤੋਂ ਇਲਾਵਾ ਇਨ੍ਹਾਂ ਸਾਰਿਆਂ ਖ਼ਿਲਾਫ਼ ਪਰਚਾ ਦਰਜ ਕਰਕੇ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *