7 ਆਈਏਐੱਸ ਅਧਿਕਾਰੀ ਦਾ ਤਬਾਦਲਾ, ਬਰਾੜ ਹੋਣਗੇ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ

ਚੰਡੀਗੜ੍ਹ 2 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਨੇ ਅੱਜ ਸੱਤ ਆਈਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ।
ਜਾਰੀ ਹੁਕਮ ਅਨੁਸਾਰ ਮਨਜੀਤ ਸਿੰਘ ਬਰਾੜ ਨੂੰ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਲਗਾਇਆ ਗਿਆ ਹੈ ਜਦਕਿ ਘਣ ਸ਼ਿਆਮ ਥੋਰੀ ਨੂੰ ਪ੍ਰਬੰਧਕੀ ਸਕੱਤਰ ਸਥਾਨਕ ਸਰਕਾਰ ਵਿਭਾਗ, ਕਲਵੰਤ ਸਿੰਘ ਨੂੰ ਡਾਇਰੈਕਟਰ ਉਚੇਰੀ ਸਿੱਖਿਆ ਪੰਜਾਬ, ਸਾਕਸ਼ੀ ਸਾਹਨੀ ਨੂੰ ਡਾਇਰੈਕਟਰ ਨੈਸ਼ਨਲ ਸਿਹਤ ਮਿਸ਼ਨ ਦੇ ਨਾਲ ਮੁੱਖ ਪ੍ਰਸ਼ਾਸਕ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ  ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਸਪ੍ਰੀਤ ਸਿੰਘ ਨੂੰ ਡਾਇਰੈਕਟਰ ਉਦਯੋਗ ਤੇ ਵਣਜ ਦੇ ਨਾਲ ਮੈਨੇਜਿੰਗ ਡਾਇਰੈਕਟਰ ਪੰਜਾਬ ਸੂਚਨਾ ਅਤੇ ਸੰਚਾਰ ਤਕਨੀਕ ਕਾਰਪੋਰੇਸ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ ।ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ,ਰੁਬਿੰਦਰਜੀਤ ਸਿੰਘ ਬਰਾੜ ਨੂੰ ਮੈਨੇਜਿੰਗ ਡਾਇਰੈਕਟਰ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਦੂਜੀ ਵਾਰ ਲੜਕੀ ਜੰਮਣ ਉਤੇ ਮਿਲੀ ਹੈ 6000 ਰੁਪਏ ਦੀ ਮਾਲੀ ਮਦਦ

Leave a Reply

Your email address will not be published. Required fields are marked *