ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਚੰਡੀਗੜ੍ਹ, 12 ਅਪ੍ਰੈਲ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਹੋਰ ਪੜ੍ਹੋ 👉  ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ: ਆਈ ਜੇ ਯੂ

82ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,643 ਹੋ ਗਈਆਂ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 89 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਹੋਰ ਪੜ੍ਹੋ 👉  ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ: ਆਈ ਜੇ ਯੂ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 407ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 256 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 407 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,479 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹੋਰ ਪੜ੍ਹੋ 👉  ਪੱਤਰਕਾਰੀ ਅਤੇ ਪੱਤਰਕਾਰਾਂ ਨੂੰ ਸੁਰੱਖਿਆ ਦੀ ਲੋਡ਼ ਹੈ: ਆਈ ਜੇ ਯੂ

Leave a Reply

Your email address will not be published. Required fields are marked *