ਨਵੀਂ ਦਿੱਲੀ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)
ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੇ ਕੰਮਕਾਜ ਸਬੰਧੀ ਕੁਝ ਪਹਿਲੂਆਂ ‘ਤੇ ਸਪੱਸ਼ਟੀਕਰਨ ਮੰਗਿਆ ਅਤੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀ ਨੂੰ ਬਾਅਦ ਦੁਪਹਿਰ 2 ਵਜੇ ਤਲਬ ਕੀਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਇਸ ਨੂੰ ਕੁਝ ਪਹਿਲੂਆਂ ‘ਤੇ ਸਪੱਸ਼ਟੀਕਰਨ ਦੀ ਲੋੜ ਹੈ ਕਿਉਂਕਿ ਚੋਣ ਕਮਿਸ਼ਨ ਵੱਲੋਂ ਈਵੀਐੱਮ ‘ਤੇ ਅਕਸਰ ਪੁੱਛੇ ਜਾਣ ਵਾਲੇ ਸਵਾਲ ਬਾਰੇ ਦਿੱਤੇ ਗਏ ਜਵਾਬਾਂ ਵਿੱਚ ਕੁਝ ਭੰਬਲਭੂਸਾ ਹੈ।