ਲੇਹ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)
ਸਰਦੀਆਂ ਦੌਰਾਨ ਭਾਰੀ ਬਰਫ਼ਬਾਰੀ ਕਾਰਨ ਕਰੀਬ ਪੰਜ ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ 428 ਕਿਲੋਮੀਟਰ ਲੰਬੇ ਲੇਹ-ਮਨਾਲੀ ਰਾਸ਼ਟਰੀ ਰਾਜਮਾਰਗ ਨੂੰ ਮੁੜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਜ਼ਰੀਏ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਮਾਰਗ ਨਵੰਬਰ ਵਿੱਚ ਸਰਦੀਆਂ ਦੀ ਸ਼ੁਰੂਆਤ ਅਤੇ ਬਰਫ ਜਮ੍ਹਾਂ ਹੋਣ ਦੇ ਨਾਲ ਬੰਦ ਕਰ ਦਿੱਤਾ ਗਿਆ ਸੀ। ਲੇਹ ਸਥਿਤ ਰੱਖਿਆ ਬੁਲਾਰੇ ਨੇ ਦੱਸਿਆ ਕਿ ਬਰਫ ਹਟਾਉਣ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਬੀਆਰਓ ਨੇ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਹੈ।