ਦੋ ਪਿਸਤੌਲਾ ਸਮੇਤ ਬੰਬੀਹਾਂ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ 27 ਨਵੰਬਰ (ਖ਼ਬਰ ਖਾਸ  ਬਿਊਰੋ)

ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

Leave a Reply

Your email address will not be published. Required fields are marked *