ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ, ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਚੰਡੀਗੜ੍ਹ, 5 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ।

ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ। ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ। ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ।

ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ.ਐਸ.ਟੀ ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *