ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 5 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । ਪੰਜਾਬ ਸਿਵਲ ਸਕੱਤਰੇਤ ਵਿਖੇ ਹੋਏ ਇਸ ਸਮਾਗਮ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ।

ਸ੍ਰੀ ਮਹਿੰਦਰ ਭਗਤ ਨੇ ਹਥਿਆਰਬੰਦ ਸੈਨਾਵਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਲਈ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਈਏ ਅਤੇ ਸਾਰਥਕ ਤਰੀਕਿਆਂ ਨਾਲ ਉਨ੍ਹਾਂ ਪ੍ਰਤੀ ਆਪਣਾ ਸ਼ੁਕਰਾਨਾ ਪ੍ਰਗਟਾਈਏ ।”’’

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਇਸ ਮੌਕੇ ਨਾਗਰਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ, ਜੋ ਕਿ ਵਿਧਵਾਵਾਂ ਅਤੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਲਈ ਵਿੱਤੀ ਸਹਾਇਤਾ, ਗੈਰ-ਪੈਨਸ਼ਨਰਾਂ ਲਈ ਡਾਕਟਰੀ ਸਹਾਇਤਾ, ਅਨਾਥ ਬੱਚਿਆਂ ਲਈ ਗੁਜ਼ਾਰਾ ਭੱਤਾ ਅਤੇ ਉੱਚ ਸਿੱਖਿਆ ਵਰਗੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ। ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਇਹ ਫੰਡ ਅੰਤਮ ਅਰਦਾਸ ਅਤੇ ਭੋਗ ਸਮਾਗਮਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਲਈ ਫੌਰੀ ਰਾਹਤ ਪ੍ਰਦਾਨ ਕਰਦਾ ਹੈ।

ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਤੋਂ ਇਲਾਵਾ ਬ੍ਰਿਗੇਡੀਅਰ ਬਲਜਿੰਦਰ ਵਿਰਕ ਡਿਪਟੀ ਡਾਇਰੈਕਟਰ ਮੁੱਖ ਦਫ਼ਤਰ, ਕਰਨਲ ਜਰਨੈਲ ਸਿੰਘ ਅਫ਼ਸਰ ਆਨ ਸਪੈਸ਼ਲ ਡਿਊਟੀ ਅਤੇ ਮਨਜੀਤ ਸਿੰਘ ਸੁਪਰਡੈਂਟ ਗ੍ਰੇਡ 2 ਸਮਾਗਮ ਵਿੱਚ ਹਾਜ਼ਰ ਸਨ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

Leave a Reply

Your email address will not be published. Required fields are marked *