— ਵੋਟਰਾਂ ਨੂੰ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨ ਜਾਗਰੂਕ ਕਰਨ ਲਈ ਹਿਊਮਨ ਚੇਨ ਬਣਾਈ
ਰੂਪਨਗਰ, 24 ਅਪ੍ਰੈਲ (ਖ਼ਬਰ ਖਾਸ ਬਿਊਰੋ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਅੱਜ ਸਮੂਹ ਅਧਿਕਾਰੀ ਤੇ ਕਰਮਚਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਵੱਖ-ਵੱਖ ਵਿਭਾਗਾਂ ਵਿਖੇ ਲੋਕ ਸਭਾ ਚੋਣਾਂ 2024 ਨੂੰ ਨਿਰਪੱਖ ਤੇ ਨਿਡਰ ਹੋ ਕੇ ਬਿਨ੍ਹਾਂ ਕਿਸੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ।
ਇਸ ਉਪਰੰਤ ਪੰਜਾਬ ਰਾਜ ਵਿੱਚ 1 ਜੂਨ ਨੂੰ ਹੋ ਰਹੀਆਂ ਚੋਣਾਂ ਲਈ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਕਰਨ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ, ਪੁਲੀਸ ਵਿਭਾਗ ਵੱਲੋਂ ਹਿਊਮਨ ਚੇਨ ਬਣਾਈ ਗਈ।ਇਸ ਦਾ ਮੁੱਖ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਸੂਝਵਾਨ ਫੈਸਲੇ ਲੈਣ ਲਈ ਉਤਸ਼ਾਹਿਤ ਕਰਕੇ ਭਾਰਤ ਵਿੱਚ ਇੱਕ ਸੱਚਮੁੱਚ ਭਾਗੀਦਾਰ ਲੋਕਤੰਤਰ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਨੂੰ ਆਪਣੀ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦੇਣਾ ਹੈ ,ਕਿ ਉਹਨਾਂ ਦੁਆਰਾ ਕੀਤੀ ਹਰ ਇੱਕ ਵੋਟ ਦੇਸ਼ ਵਿੱਚ ਇੱਕ ਮਜਬੂਤ ਲੋਕਤੰਤਰ ਸਰਕਾਰ ਬਣਾਉਣ ਦੇ ਵਿੱਚ ਮਦਦਗਾਰ ਸਾਬਤ ਹੋਵੇਗੀ।
ਇਸ ਲਈ ਉਹ ਸੁਤੰਤਰ, ਨਿਰਪੱਖ ਅਤੇ ਨਿੱਡਰਤਾ ਰਹਿਤ ਬਿਨਾਂ ਕਿਸੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾ ਚੌਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ।