ਟੋਲ ਫਰੀ ਨੰਬਰ 18001803469 ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ‘ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ
ਰੂਪਨਗਰ, 24 ਅਪ੍ਰੈਲ (ਖ਼ਬਰ ਖਾਸ ਬਿਊਰੋ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹਾਇਤਾ ਲਈ, ਸੀ-ਵਿਜਲ ਸੈਂਟਰ ਬਣਾਇਆ ਹੋਇਆ ਹੈ, ਜਿਸ ਵਿਚ ਸੀ-ਵਿਜਲ ਐਪ ਰਾਹੀਂ ਕੀਤੀ ਗਈ ਚੋਣ ਜਾਬਤਾ ਦੀ ਉਲੰਘਣਾ ਦੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਉਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੁੰਦੀ ਹੈ ਜਿੱਥੇ ਅਧਿਕਾਰੀਆਂ ਵਲੋਂ 24 ਘੰਟੇ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੀ-ਵਿਜਲ ਐਪ ਤਹਿਤ 24 ਘੰਟੇ 9 ਫਲਾਇੰਗ ਸੁਕਾਇਡ ਟੀਮ ਵਹੀਕਲ ਜ਼ਿਲ੍ਹਾ ਰੂਪਨਗਰ ਵਿਚ ਸਰਗਰਮ ਹਨ ਇਸ ਦੇ ਨਾਲ ਹੀ ਇਨ੍ਹਾਂ ਟੀਮਾਂ ਦੀ ਸਹਾਇਤਾਂ ਲਈ ਰਿਜ਼ਰਵ ਟੀਮਾਂ ਵੀ ਰੱਖੀਆਂ ਗਈਆਂ ਹਨ ਜੋ ਜ਼ਿਲ੍ਹਾ ਰੂਪਨਗਰ ਵਿਚ ਚੋਣਾਂ ਸਬੰਧੀ ਕਿਸੇ ਵੀ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਤੁਰੰਤ ਮੌਕੇ ਉਤੇ ਪਹੁੰਚਦੀਆਂ ਹਨ ਜਿਸ ਦਾ ਨਿਪਟਾਰਾਂ ਕਰਕੇ ਸਬੰਧਿਤ ਏ.ਆਰ.ਓ (ਅਸਿਸਟੈਂਟ ਰਿਟਰਨਿੰਗ ਅਫਸਰ) ਨੂੰ ਰਿਪੋਰਟ ਕਰਦੀਆਂ ਹਨ।
ਉਨ੍ਹਾਂ ਦੱਸਿਆ ਕਿ ਸੀ ਵਿਜਲ ਐਪ ਦੀ ਨਿਗਰਾਨੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਫਲਾਇੰਗ ਸੁਕਾਇਡ ਵਹੀਕਲ ਨੂੰ ਜੋੜਿਆ ਗਿਆ ਹੈ ਇਸ ਦੇ ਨਾਲ ਹੀ ਐਪ ਰਾਹੀਂ ਮਿਲ ਰਹੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਪ੍ਰੀਕਿਰਿਆ ਨੂੰ ਨਿਰਪੱਖਤਾ ਅਤੇ ਸੁਤੰਤਰ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ, ਜਿਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਇਕਜੁਟ ਹੋਕੇ ਕੰਮ ਕਰ ਰਿਹਾ ਹੈ ਅਤੇ ਜ਼ਿਲ੍ਹਾ ਨਾਲ ਲੱਗਦੇ ਦੂਜੇ ਰਾਜਾਂ ਦੇ ਰਸਤਿਆਂ ਉਤੇ ਅੰਤਰਰਾਜੀ ਨਾਕੇ ਲਗਾ ਕੇ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਫੋਨ ਵਿੱਚ ਸੀ ਵਿਜਲ ਐਪ ਡਾਊਨਲੋਡ ਕਰਨ ਅਤੇ ਕਿਸੇ ਤਰ੍ਹਾਂ ਦੀ ਚੋਣ ਜਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ। ਇਸ ਐਪ ‘ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੋਲ ਫਰੀ ਨੰਬਰ 18001803469, ਐਨ ਵੀ ਐਸ ਪੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਸਮੇਤ ਟੋਲ ਫਰੀ ਹੈਲਪਲਾਈਨ ਨੰਬਰ 1950 ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਤੇ ਕਾਰਵਾਈ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਅਧਿਕਾਰੀਆਂ ਅਤੇ ਇੰਸਪੈਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸੂਚਨਾ ਦੀ ਪ੍ਰਮਾਣਿਕਤਾ ਦੇ ਆਧਾਰ ‘ਤੇ ਅਤੇ ਜਾਂਚ ਤੋਂ ਬਾਅਦ ਉਚਿਤ ਮਾਮਲਿਆਂ ‘ਚ ਕਾਨੂੰਨ ਅਨੁਸਾਰ ਨਕਦੀ ਆਦਿ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ।