ਤਲਵੰਡੀ ਸਾਬੋ, 9ਦਸੰਬਰ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੌਮਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸੇਵਾ ਕਰਨ ਲਈ ਪੁੱਜੇ। ਸੁਖਬੀਰ ਦੀ ਆਮਦ ਨੂੰ ਲੈ ਕੇ ਪੁਲਿਸ ਅਤੇ ਸ੍ਰੋਮਣੀ ਗ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਖ਼ਤ ਸੁਰਖਿਆ ਪ੍ਰਬੰਧ ਕੀਤੇ ਹੋਏ ਹਨ। ਸੁਖਬੀਰ ਦੀ ਆਮਦ ਕਾਰਨ ਇਲਾਕੇ ਦੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਵੀ ਤਖ਼ਤ ਦਮਦਮਾ ਸਾਹਿਬ ਪੁੱਜੇ ਹਨ।
ਸੁਖਬੀਰ ਬਾਦਲ, ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਮੁਤਾਬਿਕ ਪਹਿਲਾਂ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਪਹਿਰੇਦਾਰ ਦੀ ਡਿਊਟੀ ਕਰਨਗੇ. ਉਸਤੋ ਬਾਅਦ ਬਰਤਨ ਸਾਫ ਕਰਨ ਸਮੇਤ ਹੋਰ ਸੇਵਾ ਕਰਨਗੇ। ਸੁਖਬੀਰ ਨੇ ਸੇਵਾ ਸ਼ੁਰੂ ਕਰ ਦਿੱਤੀ ਹੈ। ਉਹਨਾਂ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਸਜ਼ਾ ਤਹਿਤ ਤਖਤ ਸਾਹਿਬ ਦੇ ਬਾਹਰ ਪਹਿਰੇਦਾਰੀ ਸ਼ੁਰੂ ਕਰ ਦਿੱਤੀ ਹੈ।
ਬੀਤੇ ਦਿਨ ਦਰਬਾਰ ਸਾਹਿਬ ਦੇ ਬਾਹਰ ਖਾੜਕੂ ਨਰਾਇਣ ਸਿੰਘ ਚੌੜਾ ਵਲੋ ਕੀਤੇ ਗਏ ਹਮਲੇ ਦੀ ਸਾਜਿਸ਼ ਨੂੰ ਦੇਖਦੇ ਹੋਏ ਪੁਲਿਸ ਨੇ ਸਖ਼ਤ ਸੁਰਖਿਆ ਪ੍ਰਬੰਧ ਕੀਤੇ ਹੋਏ ਹਨ। ਉਥੇ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰ ਵੀ ਸਖ਼ਤ ਪਹਿਰਾ ਦੇ ਰਹੇ ਹਨ। ਅਕਾਲੀ ਭਾਜਪਾ ਗਠਜੋੜ ਸਰਕਾਰ ਦੌਰਾਨ ਹੋਈਆਂ ਗਲਤੀਆਂ ਨੂੰ ਸੁਖਬੀਰ ਬਾਦਲ ਤੇ ਹੋਰ ਲੀਡਰਸ਼ਿਪ ਨੇ ਕਬੂਲ ਕੀਤਾ ਹੈ। ਜਿਸ ਕਰਕੇ ਉਹਨਾਂ ਨੂੰ ਗਲ ਵਿਚ ਫੱਟੀ ਪਾ ਕੇ ਤਿੰਨ ਤਖਤ ਸਾਹਿਬਾਨਾਂ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਚ ਸੇਵਾ ਕਰਨ ਦੀ ਸਜ਼ਾ ਲੱਗੀ ਹੈ।