ਮੁੰਡੀਆਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ 161 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 10 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ  ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ। ਇਸ ਮੰਗ ਉੱਤੇ ਉਨ੍ਹਾਂ ਨੂੰ ਇਹ ਰਾਸ਼ੀ ਪਹਿਲ ਦੇ ਆਧਾਰ ਉੱਤੇ ਜਾਰੀ ਹੋਣ ਦਾ ਵਿਸ਼ਵਾਸ ਵੀ ਮਿਲਿਆ।

ਜਲ ਜੀਵਨ ਮਿਸ਼ਨ ਸਕੀਮ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਸ੍ਰੀ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਵਿੱਚ ਬਾਕਮਾਲ ਪ੍ਰਗਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕੀਤੀ ਗਈ ਹੈ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਦ ਅਤੇ ਮਿਸ਼ਨ ਡਾਇਰੈਕਟਰ ਅਮਿਤ ਤਲਵਾੜ ਵੀ ਮੌਜੂਦ ਸਨ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਸੂਬਾ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਸਾਰੇ ਪਿੰਡਾਂ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮਾਡਲ ਪਲੱਸ ਦਰਜਾ ਹਾਸਲ ਕਰਨ ਦਾ ਟੀਚਾ ਰੱਖਦਾ ਹੈ।

ਸ੍ਰੀ ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਉਪਰੰਤ ਸੂਬੇ ਵਿੱਚ ਗਰਾਮ ਪੰਚਾਇਤਾਂ ਦਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਪ੍ਰਗਤੀ ਵਿੱਚ ਵਾਧੇ ‘ਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਇਸ ਦਿਸ਼ਾ ਵਿੱਚ ਹੋਰ ਠੋਸ ਕਦਮ ਚੁੱਕੇ ਜਾਣਗੇ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਇਸ ਦੌਰਾਨ ਕੇਂਦਰੀ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਓ.ਡੀ.ਐਫ. ਪਲੱਸ ਦਰਜਾ ਪ੍ਰਾਪਤ ਕਰਨ ਲਈ ਪੰਜਾਬ ਦੀ ਮਹੱਤਵਪੂਰਨ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵੱਲੋਂ ਫੇਕਲ ਸਲੱਜ ਮੈਨੇਜਮੈਂਟ (ਐਫ.ਐਸ.ਐਮ.) ਨੀਤੀ ਤਿਆਰ ਕਰਨ ਲਈ ਵੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *