ਹੰਡਿਆਇਆ ‘ਚ ਭਾਜਪਾ ਨੂੰ ਵੱਡਾ ਝਟਕਾ!  ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

ਬਰਨਾਲਾ, 11 ਦਸੰਬਰ (ਖ਼ਬਰ ਖਾਸ ਬਿਊਰੋ)

ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ।  ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਤਿੰਨ ਵਾਰ ਬਰਨਾਲਾ ਜ਼ਿਲ੍ਹੇ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।  ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।  ਉਨ੍ਹਾਂ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਯਕੀਨੀ ਤੌਰ ‘ਤੇ ਇੱਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਸਾਰੇ ਨਵੇਂ ਆਗੂਆਂ ਨੂੰ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।

ਸਾਰੇ ਆਗੂਆਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਵਾਰ ਦੀਆਂ ਲੋਕਲ ਬਾਡੀ ਚੋਣਾਂ ‘ਚ ਪੰਜਾਬ ‘ਚੋਂ ਭਾਜਪਾ ਦਾ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ। ‘ਆਪ’ ਸਰਕਾਰ ਦੇ ਪਿਛਲੇ ਢਾਈ ਸਾਲਾਂ ਦੇ ਕੰਮਾਂ ਤੋਂ ਲੋਕ ਕਾਫੀ ਖੁਸ਼ ਹਨ।  ਹੁਣ ਲੋਕ ਨਗਰ ਪ੍ਰਸ਼ਾਸਨ ਵੀ ਆਮ ਆਦਮੀ ਪਾਰਟੀ ਦੇ ਹਵਾਲੇ ਕਰਨਾ ਚਾਹੁੰਦੇ ਹਨ।

ਹੋਰ ਪੜ੍ਹੋ 👉  10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

Leave a Reply

Your email address will not be published. Required fields are marked *