ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ ਸੈਕਟਰ 52 ਅਤੇ ਪਿੰਡ ਕਜਹੇੜੀ ਵਿੱਚ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ 11 ਦਸੰਬਰ (ਖ਼ਬਰ ਖਾਸ ਬਿਊਰੋ)

ਪਿਛਲੇ ਕਈ ਸਾਲਾਂ ਤੋਂ ਮੁਨਾਫ਼ੇ ਵਿੱਚ ਚੱਲ ਰਹੇ ਚੰਡੀਗੜ੍ਹ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਨੂੰ ਵੇਚਣ ਦੇ ਰੋਸ ਵਜੋਂ ਚੰਡੀਗੜ੍ਹ ਵਾਸੀਆਂ ਨੇ ਅੱਜ ਪੰਜਵੇਂ ਦਿਨ ਸੈਕਟਰ 52 ਅਤੇ ਪਿੰਡ ਕਜਹੇੜੀ ਵਿੱਚ ਪੈਦਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਇਹ ਰੋਸ ਪ੍ਰਦਰਸ਼ਨ ਸੈਕਟਰ 52 ਬਿਜਲੀ ਕਲੋਨੀ ਤੋਂ ਸ਼ੁਰੂ ਹੋ ਕੇ ਪਿੰਡ ਕਜਹੇੜੀ ਦੀਆਂ ਗਲੀਆਂ ਵਿੱਚ ਦੀ ਹੁੰਦਾ ਹੋਇਆ ਸੈਕਟਰ 52 ਦੇ ਗੁਰਦੁਆਰਾ ਸਾਹਿਬ ਕੋਲ ਆ ਕੇ ਸਮਾਪਤ ਹੋਇਆ।

ਅੱਜ ਦੇ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪਿੰਡ ਕਜਹੇੜੀ ਦੇ ਨੌਜਵਾਨ ਆਗੂ ਸ਼ਕੀਲ ਅਹਿਮਦ , ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪਲਸੌਰਾ ਅਤੇ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਨੇ ਕੀਤੀ । ਇਸ ਮੌਕੇ ਬੋਲਦਿਆਂ ਸ਼ਕੀਲ ਅਹਿਮਦ ਨੇ ਕਿਹਾ ਕਿਹਾ ਕਿ ਚੰਡੀਗੜ੍ਹ ਦਾ ਬਿਜਲੀ ਵਿਭਾਗ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਦੇ ਰਿਹਾ ਹੈ ਅਤੇ ਇਸ ਦੇ ਨਾਲ ਨਾਲ ਉਹ ਸਰਕਾਰ ਨੂੰ ਮੁਨਾਫਾ ਵੀ ਕਮਾ ਕੇ ਦੇ ਰਿਹਾ ਹੈ , ਪਰ ਸਰਕਾਰ ਜਾਣ ਬੁੱਝ ਕੇ ਬਿਹਤਰ ਸਹੂਲਤਾਂ ਦੇ ਨਾਂ ਤੇ ਚੰਡੀਗੜ੍ਹ ਦੇ ਲੋਕਾਂ ਤੇ ਨਿੱਜੀਕਰਨ ਦਾ ਬੋਝ ਪਾਉਣ ਜਾ ਰਹੀ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਉਹਨਾਂ ਕਿਹਾ ਨਿੱਜੀਕਰਨ ਜ਼ਬਰਦਸਤੀ ਚੰਡੀਗੜ੍ਹ ਵਾਸੀਆਂ ਤੇ ਥੋਪਿਆ ਜਾ ਰਿਹਾ ਹੈ ਜਿਸ ਦਾ ਉਹ ਡਟ ਕੇ ਵਿਰੋਧ ਕਰਦੇ ਰਹਿਣਗੇ। ਇਸ ਮੌਕੇ ਬੋਲਦੇ ਆਂ ਪਿੰਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਪੁਲਿਸ ਹੋਰਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਪਹਿਲਾਂ ਹੀ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਸ਼ਿਕਾਰ ਹਨ ਸਰਕਾਰ ਨੇ ਪਿੰਡਾਂ ਨੂੰ ਸ਼ਹਿਰ ਵਿੱਚ ਸ਼ਾਮਿਲ ਤਾਂ ਕਰ ਲਿਆ ਹੈ ਪਰ ਉਹ ਮਸ਼ਹਿਰ ਵਰਗਿਆਂ ਸਹੂਲਤਾਂ ਦੇਣ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਪਿੰਡਾਂ ਦੇ ਲੋਕ ਹੁਣ ਸਰਕਾਰ ਦੇ ਕਿਸੇ ਝਾਂਸੇ ਵਿੱਚ ਨਹੀਂ ਆਉਣਗੇ ਅਤੇ ਉਹ ਨਿੱਜੀਕਰਨ ਦਾ ਡਟ ਕੇ ਵਿਰੋਧ ਕਰਨਗੇ ਅਤੇ ਬਿਜਲੀ ਮਹਿਕਮੇ ਨੂੰ ਕਿਸੇ ਹਾਲਤ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਣਗੇ। ਕਾਮਰੇਡ ਇੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਬਿਜਲੀ ਨਿੱਜੀ ਹੱਥਾਂ ਵਿੱਚ ਜਾਣ ਤੋਂ ਬਾਅਦ ਹਰ ਇੱਕ ਸ਼ਹਿਰੀ ਤੇ ਉਸ ਦਾ ਸਿੱਧਾ ਅਸਰ ਹੋਵੇਗਾ ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਇਹ ਮਸਲਾ ਬੜਾ ਗੰਭੀਰ ਹੈ ਸਮੁੱਚੇ ਸ਼ਹਿਰ ਵਾਸੀਆਂ ਨੂੰ ਇਸ ਦਾ ਵਿਰੋਧ ਕਰਨ ਲਈ ਸੜਕਾਂ ਤੇ ਆਉਣਾ ਚਾਹੀਦਾ ਹੈ ਤਾਂ ਜੋ ਸਰਕਾਰ ਆਪਣਾ ਨਿੱਜੀਕਰਨ ਦਾ ਫੈਸਲਾ ਵਾਪਸ ਲਵੇ। ਇਸ ਮੌਕੇ ਤੇ ਪੇਂਡੂ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ , ਗਿਆਨ ਚੰਦ, ਭੁਪਿੰਦਰ ਸਿੰਘ , ਰਜਿੰਦਰ ਸਿੰਘ ਬੁੜੈਲ ਦਿਨੇਸ਼ ਕੁਮਾਰ ਸੀਟੂ ਅਤੇ ਨਗੇੰਦਰ ਸਿੰਘ ਆਦਿ ਨੇ ਬੋਲਦਿਆਂ ਕਿਹਾ ਕਿ ਬਿਨਾਂ ਸ਼ਹਿਰ ਵਾਸੀਆਂ ਦੀ ਸਹਿਮਤੀ ਤੋਂ ਇਸ ਵਿਭਾਗ ਨੂੰ ਸਿੱਧਾ 100 ਫੀਸਦੀ ਪ੍ਰਾਈਵੇਟ ਹੱਥਾਂ ਚ ਦੇਣਾ ਇੱਕ ਤਾਨਾਸ਼ਾਹੀ ਪ੍ਰਸ਼ਾਸਨ ਦਾ ਸਬੂਤ ਹੈ ।ਉਹ ਇਸ ਦਾ ਹਰ ਪਲੇਟਫਾਰਮ ਤੇ ਡੱਟ ਕੇ ਵਿਰੋਧ ਕਰਨਗੇ। ਅਤੇ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨਗੇ ।

ਨੌਜਵਾਨ ਕਿਸਾਨ ਏਕਤਾ ਦੇ ਆਗੂ ਅਮਨਦੀਪ ਸਿੰਘ ਮਨੀ ਮਾਜਰਾ ਨੇ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਦੀ ਲੜਾਈ ਨਹੀਂ ਸੋ ਸਮੁੱਚੀਆਂ ਧਿਰਾਂ ਨੂੰ ਇੱਕਜੁੱਟ ਹੋ ਕੇ ਸਰਕਾਰ ਦੇ ਇਸ ਫੈਸਲੇ ਖਿਲਾਫ ਸਾਂਝਾ ਸੰਘਰਸ਼ ਲੜਨ ਦੀ ਲੋੜ ਹੈ ਉਹਨਾਂ ਸਮੁੱਚੇ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਉਹਨਾਂ ਕਿਹਾ ਕਿ ਕੱਲ ਦਾ ਰੋਸ ਮਾਰਚ ਪਿੰਡ ਮਨੀ ਮਾਜਰਾ ਵਿਖੇ ਕੱਢਿਆ ਜਾਵੇਗਾ। ਇਸ ਮੌਕੇ ਤੇ ਅਨੰਦ ਸਿੰਘ ਸਾਬਕਾ ਸਰਪੰਚ ਅਤੇ ਕੁਲਦੀਪ ਸਿੰਘ ਸਾਬਕਾ ਸਰਪੰਚ ਕਜੇਹੜੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚੋਂ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ । ਜਿਨ੍ਹਾਂ ਨੇ ਹੱਥਾਂ ਵਿੱਚ ਨਿੱਜੀਕਰਨ ਦੇ ਵਿਰੋਧ ਚ’ ਲਿਖੀਆਂ ਤਖਤੀਆਂ ਫੜ ਕੇ ਪੈਦਲ ਰੋਸ ਮਾਰਚ ਕੀਤਾ ਅਤੇ ਉਹ ਨਿੱਜੀਕਰਨ ਬੰਦ ਕਰੋ ਦੇ ਨਾਅਰੇ ਲਾਉਂਦੇ ਹੋਏ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

Leave a Reply

Your email address will not be published. Required fields are marked *