ਪ੍ਰਧਾਨ ਮੰਤਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ:  ਮਜੀਠੀਆ

ਚੰਡੀਗੜ੍ਹ, 13 ਦਸੰਬਰ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਯਕੀਨੀ ਬਣਾਉਣ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਹੋਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਦੇ ਦਖਲ ਦੀ ਵੀ ਮੰਗ ਕੀਤੀ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਜ਼ਿੰਦਗੀ ਬਚਾਉਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਡੱਲੇਵਾਲ ਸਾਹਿਬ ਦਾ ਕਤਲ ਤੁਹਾਡੇ ਹੱਥਾਂ ’ਤੇ ਲਿਖਿਆ ਹੋਵੇ। ਉਹਨਾਂ  ਕਿਹਾ‌ ਕਿ ਉਚ ਅਹੁਦਿਆਂ ’ਤੇ ਬੈਠਣ ਵਾਲਿਆਂ ਨੂੰ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ ਜਿਸਨੇ ਇਸ ਮੁਲਕ ਨੂੰ ਆਤਮ ਨਿਰਭਰ ਬਣਾਇਆ। ਉਹਨਾਂ ਕਿਹਾਕਿ ਅੱਜ ਉਹੀ ਅੰਨਦਾਤਾ ਨੂੰ ਮਰਨ ਵਰਤ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਵਾਸਤੇ ਨਿਆਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਦਾ ਵਾਜਬ ਭਾਅ ਦੁਆਉਣ ਸਮੇਤ ਹੋਰ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਵਿਚ ਇਸ ਗੱਲ ਦਾ ਗੁੱਸਾ ਹੈ ਕਿ ਸਰਕਾਰ ਵਪਾਰੀਆਂ ਦਾ ਤਾਂ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ ਲਈ ਤਿਆਰ ਨਹੀਂ ਹੈ।ਅਕਾਲੀ ਆਗੂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਕਿਸਾਨਾਂ ਨੂੰ ਦਿੱਲੀ ਜਾ ਕੇ ਉਹਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਪੇਸ਼ ਕਰਨ ਦੀ ਆਗਿਆ ਨਾ ਦੇਣ ਦੀ ਵੀ ਨਿਖੇਧੀ ਕੀਤੀ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

Leave a Reply

Your email address will not be published. Required fields are marked *