ਅਤਿਵਾਦ ਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾਵੇ: ਯਾਦਵ

ਅੰਮ੍ਰਿਤਸਰ, 17 ਦਸੰਬਰ (ਖ਼ਬਰ ਖਾਸ ਬਿਊਰੋ)

ਡੀਜੀਪੀ ਗੌਰਵ ਯਾਦਵ ਨੇ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਪੁਲੀਸ ਸੁਪਰਡੈਂਟ (ਐਸਪੀਜ਼), ਡਿਪਟੀ ਸੁਪਰਡੈਂਟ ਆਫ਼ ਪੁਲੀਸ (ਡੀਐਸਪੀਜ਼) ਅਤੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਅਤਿਵਾਦ, ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਅਜਿਹੇ ਅਪਰਾਧਾਂ ਨੂੰ ਪੇਸ਼ੇਵਰ ਤਰੀਕੇ ਨਾਲ ਨਜਿੱਠਣ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਐੱਫਆਈਆਰ ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ 9779100200 ਰਾਹੀਂ ਪ੍ਰਾਪਤ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਪ੍ਰੇਰਿਆ। ਇਸ ਹੈਲਪਲਾਈਨ ’ਤੇ ਲੋਕ ਨਸ਼ਾ ਤਸਕਰਾਂ ਜਾਂ ਤਸਕਰੀ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

ਡੀਜੀਪੀ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਰੱਖੇ ਭੋਜ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲੀਸ ਫੋਰਸ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ।

ਇਸ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦਾ ਵੀ ਦੌਰਾ ਕੀਤਾ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਕਪੂਰਥਲਾ ਗੌਰਵ ਤੂਰਾ ਅਤੇ ਹੋਰ ਅਧਿਕਾਰੀਆਂ ਅਤੇ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਰੇਂਜ ਦੇ ਐਸਐਚਓਜ਼ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵੱਲੋਂ ਅਪਰਾਧਾਂ ਨਾਲ ਨਜਿੱਠਣ ਲਈ ਵਰਤੀਆਂ ਜਾ ਰਹੀਆਂ ਵੱਖ-ਵੱਖ ਤਕਨੀਕਾਂ ਦੀ ਸ਼ਲਾਘਾ ਕੀਤੀ ਜਿਸ ਵਿੱਚ ਜਲੰਧਰ ਸ਼ਹਿਰ ਵਿੱਚ ਕ੍ਰਾਈਮ ਮੈਪਿੰਗ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੰਗਠਿਤ ਅਪਰਾਧ ਲਈ ਢੁਕਵੀਂਆਂ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਧਾਰਾਵਾਂ ਦੀ ਵਰਤੋਂ, ਜ਼ਿਲ੍ਹਾ ਕਪੂਰਥਲਾ ’ਚ ਸੀ.ਸੀ.ਟੀ.ਵੀ. ਦੀ ਵਿਆਪਕ ਵਰਤੋਂ ਅਤੇ ਸਬ ਡਵੀਜ਼ਨਲ ਕੰਟਰੋਲ ਰੂਮਾਂ ਦੀ ਸਥਾਪਨਾ, ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਪੇਸ਼ੇਵਰ ਪੁਲਿਸਿੰਗ ਵੱਲ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

Leave a Reply

Your email address will not be published. Required fields are marked *