ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਹਸਪਤਾਲਾਂ ਵਿੱਚ ਸਾਰੀਆਂ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 23 ਦਸੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਆਉਣ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਅੱਜ ਇੱਥੇ ਸਿਵਲ ਸਰਜਨਾਂ ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜਬੂਤ ਕਰਨ ਲਈ ਮਰੀਜਾਂ ਅਤੇ ਉਹਨਾਂ ਨਾਲ ਦੇਖਭਾਲ ਲਈ ਆਉਣ ਵਾਲੇ ਵਿਅਕਤੀਆਂ ਪ੍ਰਤੀ ਨਿਮਰਤਾ ਵਾਲਾ ਵਤੀਰਾ ਰੱਖਣਾ ਚਾਹੀਦਾ  ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਨ੍ਹਾਂ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐਚ.ਬੀ. ਲੈਵਲ ਅਤੇ ਅੱਖਾਂ ਦੀ ਜਾਂਚ ਸਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟਾਂ ਦੀ ਸਹਾਇਤਾ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਦੁਰਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਦੂਜਿਆਂ ਦੀ ਸਹਾਇਤਾ ਕਰਨ ਦੇ ਯੋਗ ਬਣਾਉਣ ਲਈ ਮੁਢਲੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਨਰਸਿੰਗ ਦੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਕਰਨ ਲਈ ਬ੍ਰੀਡਿੰਗ ਚੈਕਰ ਵਜੋਂ ਸਿਖਲਾਈ ਦਿੱਤੀ ਜਾਵੇਗੀ, ਜੋ ਕਿ ਅਗਲੇ ਮਾਨਸੂਨ ਸੀਜ਼ਨ ਦੌਰਾਨ ਡੇਂਗੂ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ।

ਚੰਗੀ ਕਾਰਗੁਜ਼ਾਰੀ ਵਾਲੇ ਜ਼ਿਲਿ੍ਹਆਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਹੋਰਨਾਂ ਜ਼ਿਲਿ੍ਹਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ਸਿਹਤ ਅਤੇ ਪ੍ਰਸ਼ਾਸਨਿਕ ਢਾਂਚੇ ਦਾ ਮਿਆਰ ਉੱਚਾ ਚੁੱਕਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੂਰੀ ਲਗਨ ਨਾਲ ਕੰਮ ਕਰਨ ਬਾਰੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਚੇਅਰਮੈਨ ਪੀਐਚਐਸਸੀ ਰਮਨ ਬਹਿਲ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ-ਸੰਭਾਲ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਫ਼-ਸੁਥਰਾ ਅਤੇ ਸੁਚੱਜਾ ਵਾਤਾਵਰਣ ਬਹੁਤ ਜ਼ਰੂਰੀ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਫੀਡਬੈਕ ’ਤੇ ਆਧਾਰਿਤ ਸਰਵੇਖਣ ਕਰਵਾਇਆ ਗਿਆ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਮਾਪਦੰਡਾਂ ਵਿੱਚ ਹੋਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮਰੀਜ਼ਾਂ ਦੀ ਫੀਡਬੈਕ ਦੇ ਆਧਾਰ ’ਤੇ ਕੀਤੇ ਗਏ ਵਿਸਤ੍ਰਿਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਵੇ ਵਿੱਚ ਪਾਈਆਂ ਗਈਆਂ ਊਣਤਾਈਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸਕੱਤਰ ਸਿਹਤ ਡਾ.ਅਭਿਨਵ ਤ੍ਰਿਖਾ, ਮੈਨੇਜਿੰਗ ਡਾਇਰੈਕਟਰ ਪੀ.ਐਚ.ਐਸ.ਸੀ ਵਰਿੰਦਰ ਕੁਮਾਰ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਘਨਸ਼ਿਆਮ ਥੋਰੀ, ਸੀ.ਈ.ਓ. ਸਟੇਟ ਹੈਲਥ ਏਜੰਸੀ ਬਬੀਤਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਪੰਜਾਬ ਡਾ: ਜਸਮਿੰਦਰ, ਡਾਇਰੈਕਟਰ ਪੀ.ਐਚ.ਐਸ.ਸੀ ਡਾ. ਅਨਿਲ ਗੋਇਲ, ਡਾਇਰੈਕਟਰ (ਈ.ਐਸ.ਆਈ.) ਡਾ. ਸੁਮਨ ਬਾਲੀ, ਡਾਇਰੈਕਟਰ ਐਨ.ਐਚ.ਐਮ ਡਾ. ਬਲਵਿੰਦਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *