ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ  ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜੁਲਮ ਅਤੇ ਬੇਇਨਸਾਫੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਫਤਹਿਗੜ੍ਹ ਸਾਹਿਬ, 23 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।

ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

ਹੋਰ ਪੜ੍ਹੋ 👉  ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸਵ ਸਰਧਾਂਜਲੀ ਭੇਟ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ ‘ਤੇ ਜੋਰ ਦਿੱਤਾ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਨੂੰ ਉਨ੍ਹਾਂ ਦੇ ਸਹੀਦੀ ਦਿਹਾੜੇ ‘ਤੇ ਸਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਦਸਵੇਂ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸਹੀਦੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਸਰਹਿੰਦ ਦੇ ਮੁਗਲ ਸੂਬੇਦਾਰ ਦੀ ਤਾਕਤ ਦਾ ਡਟ ਕੇ ਮੁਕਾਬਲਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਸ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸਹੀਦਾਂ ਦੇ ਨਕਸੇ-ਕਦਮਾਂ ‘ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖੁਸਹਾਲੀ ਯਕੀਨੀ ਬਣਾਉਣ ਲਈ ਯਤਨਸੀਲ ਹੈ।

ਹੋਰ ਪੜ੍ਹੋ 👉  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

Leave a Reply

Your email address will not be published. Required fields are marked *