ਜਲੰਧਰ ‘ਚ ਬਣੇਗਾ ਆਪ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ,

ਜਲੰਧਰ 23 ਦਸੰਬਰ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ।

ਇਹ ਪੰਜ ਕੌਂਸਲਰ ‘ਆਪ’ ਆਗੂਆਂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹੁਣ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਕੁੱਲ 43 ਕੌਂਸਲਰ ਹੋ ਗਏ ਹਨ ਅਤੇ ਮੇਅਰ ਬਣਨ ਲਈ ਇੰਨੇ ਹੀ ਕੌਂਸਲਰਾਂ ਦੀ ਲੋੜ ਹੁੰਦੀ ਹੈ।

ਹੋਰ ਪੜ੍ਹੋ 👉  10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਜਲੰਧਰ ਦੇ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਪਾਰਟੀ ਵਿੱਚ ਸ਼ਾਮਲ ਹੋ ਗਏ। ਵਾਰਡ ਨੰਬਰ 63 ਤੋਂ ਭਾਜਪਾ ਕੌਂਸਲਰ ਸੁਲੇਖਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਦੋ ਆਜ਼ਾਦ ਕੌਂਸਲਰ- ਵਾਰਡ ਨੰਬਰ 46 ਦੇ ਕੌਂਸਲਰ ਤਰਸੇਮ ਸਿੰਘ ਅਤੇ ਵਾਰਡ ਨੰਬਰ 81 ਤੋਂ ਕੌਂਸਲਰ ਸੀਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਸਾਰੇ ਕੌਂਸਲਰਾਂ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਨਿਗਮ ਵਿੱਚ ਪਾਰਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਹੋਰ ਪੜ੍ਹੋ 👉  ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਨੂੰ ਕੀਤਾ ਗ੍ਰਿਫਤਾਰ

 

ਇਹ ਵੀ ਪੜੋ-

ਫਗਵਾੜਾ ‘ਚ MC ਹਰਪ੍ਰੀਤ ਭੋਗਲ ਆਪ ਵਿਚ ਸ਼ਾਮਲ

ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਹਰਪ੍ਰੀਤ ਸਿੰਘ ਭੋਗਲ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ ਜਲੰਧਰ ਅਤੇ ਫਗਵਾੜਾ ‘ਚ ਕਈ ਨਵੇਂ ਚੁਣੇ ਗਏ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ।

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰਤ ਤੌਰ ‘ਤੇ ਹਰਪ੍ਰੀਤ ਸਿੰਘ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਨੂੰ ‘ਆਪ’ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਨਿਗਮ ਵਿੱਚ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

Leave a Reply

Your email address will not be published. Required fields are marked *