ਨਵੀਂ ਦਿੱਲੀ, 25 ਅਪ੍ਰੈਲ (ਖ਼ਬਰ ਖਾਸ ਬਿਊਰੋ)
ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਪੂਰੀ ਤਸਦੀਕ ਕਰਾਉਣ ਦੀਆਂ ਅਪੀਲਾਂ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਦੋ ਇੱਕੋ ਜਿਹੇ ਫੈਸਲੇ ਸੁਣਾਏ। ਫੈਸਲਾ ਸੁਣਾਉਂਦੇ ਹੋਏ ਜਸਟਿਸ ਖੰਨਾ ਨੇ ਕਿਹਾ ਕਿ ਅਦਾਲਤ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਮੁੜ ਅਪਣਾਉਣ ਦੀ ਅਪੀਲ ਕਰਨ ਵਾਲੀ ਵਾਲੀ ਪਟੀਸ਼ਨ ਸਮੇਤ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।