ਨਵੀਂ ਦਿੱਲੀ,26 ਅਪ੍ਰੈਲ (ਖ਼ਬਰ ਖਾਸ ਬਿਊਰੋ)
ਦੇਸ਼ ਦੀਆਂ 49 ਸੰਸਦੀ ਸੀਟਾਂ ‘ਤੇ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਨਾਲ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਦੇਸ਼ ਦੇ ਅੱਠ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ 49 ਸੀਟਾਂ ‘ਤੇ ਵੋਟਿੰਗ ਹੋਵੇਗੀ। ਪੰਜਵੇਂ ਪੜਾਅ ‘ਚ ਬਿਹਾਰ, ਝਾਰਖੰਡ, ਮਹਾਰਾਸ਼ਟਰ, ਉੜੀਸਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਚ ਵੋਟਿੰਗ ਹੋਵੇਗੀ।