ਨਿਊਯਾਰਕ, 26 ਅਪ੍ਰੈਲ (ਖ਼ਬਰ ਖਾਸ ਬਿਊਰੋ)
ਵੱਕਾਰੀ ਪ੍ਰਿੰਸਟਨ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਭਾਰਤੀ ਮੂਲ ਦੀ ਵਿਦਿਆਰਥੀਣ ਉਨ੍ਹਾਂ ਦੋ ਵਿਦਿਆਰਥੀਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਨੂੰ ਕੈਂਪਸ ਵਿੱਚ ਫਲਸਤੀਨ ਪੱਖੀ ਪ੍ਰਦਰਸ਼ਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੈਂਪਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਕੋਇੰਬਟੂਰ ਵਿੱਚ ਪੈਦਾ ਹੋਈ ਅਤੇ ਕੋਲੰਬਸ ਵਿੱਚ ਪਲੀ ਅਚਿੰਤਿਆ ਸ਼ਿਵਲਿੰਗਨ ਦੀ ਕੈਂਪਸ ’ਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਉਸ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।