ਨਵੀਂ ਦਿੱਲੀ, 26 ਅਪ੍ਰੈਲ (ਖ਼ਬਰ ਖਾਸ ਬਿਊਰੋ)
ਕਾਂਗਰਸ ਨੇ ਅੱਜ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਖਾਰਜ ਕੀਤੀਆਂ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਸਬੰਧਤ ਪਟੀਸ਼ਨਾਂ ਦੀ ਕਿਸੇ ਵੀ ਤਰ੍ਹਾਂ ਧਿਰ ਨਹੀਂ ਹੈ ਅਤੇ ਚੋਣ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਵਧਾਉਣ ਲਈ ਵੀਵੀਪੀਏਟੀ ਦੀ ਵੱਧ ਤੋਂ ਵੱਧ ਵਰਤੋਂ ਲਈ ਸਿਆਸੀ ਮੁਹਿੰਮ ਜਾਰੀ ਰੱਖੇਗੀ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ’ਤੇ ਪੋਸਟ ਕਰਦਿਆਂ ਕਿਹਾ,‘ਵੀਵੀਪੀਏਟੀ ਬਾਰੇ ਜਿਨ੍ਹਾਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਰੱਦ ਕੀਤਾ ਹੈ ਅਸੀਂ ਉਨ੍ਹਾਂ ਵਿੱਚ ਕਿਸੇ ਪਾਸੇ ਤੋਂ ਸਿੱਧੇ ਜਾਂ ਅਸਿੱਧੇ ਤੌਰ ’ਤੇ ਧਿਰ ਨਹੀਂ ਸੀ। ਅਸੀਂ ਦੋ ਜੱਜਾਂ ਦੀ ਬੈਂਚ ਦੇ ਫੈਸਲੇ ‘ਤੇ ਵਿਚਾਰ ਕੀਤਾ ਹੈ ਅਤੇ ਚੋਣ ਪ੍ਰਕਿਰਿਆ ਵਿਚ ਜਨਤਾ ਦਾ ਵਿਸ਼ਵਾਸ ਵਧਾਉਣ ਲਈ ਵੀਵੀਪੀਏਟੀ ਦੀ ਵੱਧ ਤੋਂ ਵੱਧ ਵਰਤੋਂ ‘ਤੇ ਆਪਣੀ ਸਿਆਸੀ ਮੁਹਿੰਮ ਜਾਰੀ ਰੱਖਾਂਗੇ।’