ਡਾ ਮਨਮੋਹਨ ਸਿੰਘ ਦੂਰਅੰਦੇਸ਼ੀ ਲੀਡਰਸ਼ਿਪ ਦੀ ਵਿਰਾਸਤ ਛੱਡ ਗਏ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 27 ਦਸੰਬਰ (ਖ਼ਬਰ ਖਾਸ ਬਿਊਰੋ)

ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦਿਲੀ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਡਾ ਮਨਮੋਹਨ ਸਿੰਘ ਨੂੰ ”ਉਨ੍ਹਾਂ ਦੀ ਦੂਰਅੰਦੇਸ਼ੀ, ਸਿਆਣਪ, ਨਿਮਰਤਾ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧਤਾ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾ ਮਨਮੋਹਨ ਸਿੰਘ ਨੂੰ ਇੱਕ ਸੱਚੇ ਰਾਜਨੇਤਾ, ਉੱਘੇ ਅਰਥ ਸ਼ਾਸਤਰੀ ਅਤੇ ਨਿਮਰ ਇਨਸਾਨ ਦੱਸਿਆ ਜਿਨ੍ਹਾਂ ਨੇ ਦੇਸ਼ ਦੀ ਅਗਵਾਈ ਬਹੁਤ ਸੁੱਚਜੇ ਢੰਗ ਨਾਲ ਕੀਤੀ। ਡਾ ਮਨਮੋਹਨ ਸਿੰਘ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਨੂੰ ਸੂਬੇ ਨੂੰ ਦਰਪੇਸ਼ ਵੱਖ-ਵੱਖ ਆਰਥਿਕ ਮੁੱਦਿਆਂ ਬਾਰੇ ਡਾ ਮਨਮੋਹਨ ਸਿੰਘ ਤੋਂ ਮਾਰਗਦਰਸ਼ਨ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਅਨਮੋਲ ਸੂਝ ਅਤੇ ਸਲਾਹ ਸਾਡੀਆਂ ਆਰਥਿਕ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਰੂਪ ਦੇਣ ਵਿੱਚ ਸਹਾਇਕ ਹੋਈ।

ਇਹ ਵੀ ਪੜ੍ਹੋ ਡਾ ਮਨਮੋਹਨ ਸਿੰਘ ਨੇ ਪੰਜਾਬੀ ਤੇ ਸਿੱਖ ਪਹਿਚਾਣ ਨੂੰ ਦੁਨੀਆਂ ਵਿਚ ਸਨਮਾਨ ਦੁਆਇਆ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾ ਮਨਮੋਹਨ ਸਿੰਘ  ਦਾ ਭਾਰਤ ਦੇ ਆਰਥਿਕ ਵਿਕਾਸ ਅਤੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਬੇਮਿਸਾਲ ਹੈ। “ਉਨ੍ਹਾਂ ਨੇ ਭਾਰਤੀ ਅਰਥਵਿਵਸਥਾ ਨੂੰ ਉਦਾਰ ਬਣਾਉਣ ਅਤੇ ਦੇਸ਼ ਨੂੰ ਇੱਕ ਵੱਡੀ ਆਰਥਿਕ ਸ਼ਕਤੀ ਵਿੱਚ ਬਦਲਣ ਵਾਲੀਆਂ ਨੀਤੀਆਂ ਨੂੰ ਪੇਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਕੈਪਟਨ ਨੇ ਕਿਹਾ ਕਿ  ਡਾ ਮਨਮੋਹਨ ਸਿੰਘ ਦੇ ਦਿਲ ਵਿਚ ਪੰਜਾਬ ਲਈ ਵਿਸ਼ੇਸ਼ ਸਥਾਨ ਸੀ। “ਉਨ੍ਹਾਂ ਨੇ 2006 ਵਿੱਚ ਸਥਾਪਿਤ ਭਾਰਤੀ ਵਿਗਿਆਨ ਸਿੱਖਿਆ ਅਤੇ ਖੋਜ ਸੰਸਥਾਨ ਮੋਹਾਲੀ ਸਮੇਤ ਰਾਜ ਦੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।

 

Leave a Reply

Your email address will not be published. Required fields are marked *