ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਅਪਮਾਨ ਕਰਨਾ ਮੰਦਭਾਗਾ

ਚੰਡੀਗੜ੍ਹ 30 ਦਸੰਬਰ, (ਖ਼ਬਰ ਖਾਸ ਬਿਊਰੋ)
ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਖਿਲਾਫ਼ ਅਪਸ਼ਬਦ ਕਹਿਣ ਨਾਲ ਦੇਸ਼ ਦੇ ਜਮਹੂਰੀਅਤ ਪਸੰਦ ਨਾਗਰਿਕਾਂ ਨੂੰ ਗਹਿਰਾ ਸਦਮਾ ਲਗਿਆ ਹੈ।

ਸੀਪੀਆਈ ਦੇ ਸਕੱਤਰ ਰਾਜ ਕੁਮਾਰ ਨੇ ਕਿਹਾ ਕਿ ਆਮ ਲੋਕਾਂ ਵਿਚ ਭਾਰਤ ਸਰਕਾਰ ਅਤੇ ਅਮਿਤ ਸ਼ਾਹ ਦੇ ਡਾਕਟਰ ਅੰਬੇਦਕਰ ਪ੍ਰਤੀ ਗੈਰ-ਜਿੰਮੇਵਾਰਾਨਾ ਰਵਈਏ ਖਿਲਾਫ਼ ਭਾਰੀ ਰੋਸ ਹੈ। ਦੇਸ਼ ਸਾਰਿਆਂ ਦਾ ਸਾਂਝਾ ਹੈ ਕਿਸੇ ਇਕ ਤਬਕੇ ਦਾ ਹੀ ਨਹੀਂ ਹੈ। ਦੇਸ਼ ਦੇ ਵਿਦਵਾਨਾਂ ਅਤੇ ਮਾਨਵਤਾ ਪ੍ਰਤੀ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਰਬਸਾਝੇ ਮਹਾਨ ਵਿਅਕਤੀਆਂ ਦਾ ਸਤਿਕਾਰ ਕਰਨਾ ਹਰ ਆਮ ਤੇ ਖਾਸ ਦਾ ਫਰਜ਼ ਬਣਦਾ ਹੈ। ਜਦੋਂ ਕੋਈ ਇਨਸਾਨ ਉੱਚ ਸਿੱਖਿਅਤ ਅਤੇ ਉੱਚ ਅਹੁਦੇ ਉਤੇ ਬਿਰਾਜਮਾਨ ਹੋਵੇ ਤਾਂ ਉਸ ਦੀ ਜਨਤਾ ਅਤੇ ਦੇਸ਼ ਪ੍ਰਤੀ ਜਿੰਮੇਵਾਰੀ ਵੀ ਵਧ ਜਾਂਦੀ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਉਹਨਾਂ ਕਿਹਾ ਕਿ ਦੇਸ਼ ਦੇ ਰਾਜ ਨੇਤਾ ਦੇਸ਼ ਦੇ ਲੋਕਾਂ ਪ੍ਰਤੀ ਹਰ ਤਰਫੋਂ ਜਵਾਬਦੇਹ ਹਨ ਤੇ ਉਨ੍ਹਾਂ ਦਾ ਆਚਰਣ ਵੀ ਲੋਕਾਂ ਲਈ ਪ੍ਰੇਰਨਾ ਦੇਣ ਵਾਲਾ ਹੋਣਾ ਚਾਹੀਦਾ ਹੈ, ਪਰ ਮੰਦਭਾਗੀ ਗਲ ਇਹ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾਕਟਰ ਬੀ. ਆਰ. ਅੰਬੇਡਕਰ ਖਿਲਾਫ਼ ਅਪਸ਼ਬਦ ਕਹੇ ਅਤੇ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਰਨ ਦੀ ਥਾਂ ਚੁੱਪੀ ਧਰੀਂ ਬੈਠਾ ਹੈ ਜੋ ਮੰਦਭਾਗਾ ਅਤੇ ਨਿੰਦਣਯੋਗ ਕਾਰਜ ਹੈ।

ਭਾਰਤੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਨੇਤਾ ਸਾਥੀ ਦੇਵੀ ਦਿਆਲ ਸ਼ਰਮਾ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜ਼ਿਲ੍ਹਾ ਸਕੱਤਰ ਸਾਥੀ ਸ਼ਹਿਨਾਜ਼ ਮੁਹੰਮਦ ਗੋਰਸੀ ਨੇ ਰੋਸ ਪ੍ਰਦਰਸ਼ਨ ਦੌਰਾਨ ਕਹੇ। ਉਨ੍ਹਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਫੋਰੀ ਅਸਤੀਫੇ ਦੀ ਮੰਗ ਵੀ ਕੀਤੀ। ਮੀਡੀਆ ਨੂੰ ਇਹ ਜਾਣਕਾਰੀ ਕਰਮ ਸਿੰਘ ਵਕੀਲ ਨੇ ਜਾਰੀ ਬਿਆਨ ਰਾਹੀਂ ਦਿੱਤੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *