ਚੰਡੀਗੜ੍ਹ, 1 ਜਨਵੀਰ (ਖ਼ਬਰ ਖਾਸ ਬਿਊਰੋ)
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਵੱਲੋਂ ਬਰਖਾਸਤ ਕੀਤੇ ਸਾਬਕਾ ਸੂਬਾ ਪ੍ਰਧਾਨ ਜਸਬੀਰ ਸਿੰਘ ਗੜੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।
ਦੱਸਿਆ ਜਾਂਦਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਗੜੀ ਨੂੰ ਆਪ ਵਿੱਚ ਸ਼ਾਮਿਲ ਕਰਵਾ ਸਕਦੇ ਹਨ। ਹਾਲਾਂਕਿ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਪਿਛਲੇ ਦਿਨ ਜਸਵੀਰ ਗੜੀ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਸੀ।
ਗੜੀ ਨੇ ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਬੈਨਿੰਗਪਾਲ ਤੇ ਭ੍ਰਿਸ਼ਟਾਚਾਰ ਦੇ ਵੱਡੇ ਦੋਸ਼ ਲਾਏ ਸਨ ਜਿਸ ਕਰਕੇ ਪਾਰਟੀ ਨੇ ਗੜੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਉਹਨਾਂ ਦੀ ਥਾਂ ਅਵਤਾਰ ਸਿੰਘ ਕਰੀਮਪੁਰੀ ਨੂੰ ਮੁੜ ਪ੍ਰਧਾਨ ਲਗਾ ਦਿੱਤਾ।
ਦੱਸਿਆ ਜਾਂਦਾ ਹੈ ਕਿ ਗੜੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਦੁਆਬੇ ਦੇ ਇੱਕ ਵਿਧਾਇਕ ਦਾ ਵੱਡਾ ਹੱਥ ਹੈ ਜੋ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।