ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ

ਚੰਡੀਗੜ੍ਹ, 2 ਜਨਵਰੀ  (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।

ਹੋਰ ਪੜ੍ਹੋ 👉  ਪੁਜਾਰੀ ਤੇ ਗ੍ਰੰਥੀ ਨੂੰ ਤਨਖਾਹ ਦੇਣ ਦਾ ਐਲਾਨ, ਇਮਾਮਾਂ ਦੀ ਤਨਖਾਹ ਰੋਕਣਾ ਕੇਜਰੀਵਾਲ ਦਾ ਸਮਾਜ ਦੇ ਧਰੂਵੀਕਰਨ ਦਾ ਹਿੰਦੂਤਵੀ ਏਜੰਡਾ:ਕੇਂਦਰੀ ਸਿੰਘ ਸਭਾ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਇਕੱਲੇ ਨੈੱਟ ਜੀਐਸਟੀ ਤੋਂ ਮਾਲੀਆ ਮਾਲੀਆ ਪ੍ਰਾਪਤੀ 2013.20 ਕਰੋੜ ਰੁਪਏ ਸੀ, ਜੋ ਦਸੰਬਰ 2023 ਵਿੱਚ 1568.36 ਕਰੋੜ ਰੁਪਏ ਦੀ ਨੈੱਟ ਜੀਐਸਟੀ ਪ੍ਰਾਪਤੀ ਤੋਂ 444.84 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸੰਬਰ 2024 ਵਿੱਚ ਆਬਕਾਰੀ ਤੋਂ ਮਾਲੀਆ 154.75 ਕਰੋੜ ਰੁਪਏ ਦੇ ਵਾਧੇ ਨਾਲ 880.92 ਕਰੋੜ ਰੁਪਏ ਰਿਹਾ ਜਦੋਂ ਕਿ ਦਸੰਬਰ 2023 ਇਹ 726.17 ਕਰੋੜ ਰੁਪਏ ਸੀ।

ਵਿੱਤੀ ਸਾਲ 2024-25 ਵਿੱਚ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦਾ ਵਿਸਥਾਰ ਵਿੱਚ ਵੇਰਵਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਨੇ ਵੈਟ ਤੋਂ 5643.81 ਕਰੋੜ ਰੁਪਏ, ਸੀ.ਐਸ.ਟੀ. ਤੋਂ 274.31 ਕਰੋੜ ਰੁਪਏ, ਜੀਐਸਟੀ ਤੋਂ 17405.99 ਕਰੋੜ ਰੁਪਏ, ਪੀ.ਐਸ.ਡੀ.ਟੀ ਤੋਂ 139.10 ਕਰੋੜ ਰੁਪਏ ਅਤੇ ਆਬਕਾਰੀ ਤੋਂ 7693.1 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਜਦੋਂਕਿ, ਵਿੱਤੀ ਸਾਲ 2023-24 ਵਿੱਚ ਵੈਟ ਤੋਂ 5385.24 ਕਰੋੜ ਰੁਪਏ, ਸੀਐਸਟੀ ਤੋਂ 220.72 ਕਰੋੜ ਰੁਪਏ, ਜੀਐਸਟੀ ਤੋਂ 15523.74 ਕਰੋੜ ਰੁਪਏ, ਪੀਐਸਡੀਟੀ ਤੋਂ 121.6 ਕਰੋੜ ਰੁਪਏ ਅਤੇ ਆਬਕਾਰੀ ਤੋਂ 6676.01 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇੰਨ੍ਹਾਂ ਕਰਾਂ ਤੋਂ ਵਿੱਤੀ ਸਾਲ 2023-24 ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3229 ਕਰੋੜ ਰੁਪਏ ਵੱਧ ਪ੍ਰਾਪਤ ਹੋਏ।

ਹੋਰ ਪੜ੍ਹੋ 👉  ਲੋਹੜੀ ਬੰਪਰ, ਜਿੱਤੋ ਵੱਡੇ ਇਨਾਮ, ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸੂਬੇ ਦੀਆਂ ਮਜਬੂਤ ਆਰਥਿਕ ਨੀਤੀਆਂ ਦਾ ਪ੍ਰਤੀਕ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿੱਤੀ ਸੂਝ-ਬੂਝ ਅਤੇ ਟਿਕਾਊ ਵਿਕਾਸ ਨੂੰ ਹਾਸਲ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਮਾਲੀਆ ਪ੍ਰਾਪਤ ਕਰਨ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਬਕਾਰੀ ਅਤੇ ਕਰ ਵਿਭਾਗ ਦੁਆਰਾ ਕਰ ਪਾਲਣਾ ਨੂੰ ਵਧਾਉਣ ਲਈ ਲਾਗੂ ਕੀਤੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

Leave a Reply

Your email address will not be published. Required fields are marked *