ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸੈਕਟਰ 30 ਵਿੱਚ ਸ਼ਹਿਰ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ 3 ਜਨਵਰੀ (ਖ਼ਬਰ ਖਾਸ ਬਿਊਰੋ)

ਬਿਜਲੀ ਵਿਭਾਗ ਦੇ ਹੋ ਰਹੇ ਨਿੱਜੀਕਰਨ ਦੇ ਵਿਰੁੱਧ ਅੱਜ 26ਵੇਂ ਦਿਨ ਚੰਡੀਗੜ੍ਹ ਦੇ ਲੋਕਾਂ ਨੇ ਸੈਕਟਰ 30 ਵਿੱਚ ਪੈਦਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿੱਚ ਸ਼ਹਿਰ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਹ ਰੋਸ ਪ੍ਰਦਰਸ਼ਨ ਸੈਕਟਰ 30 ਬੀ ਦੇ ਕਮਿਊਨਿਟੀ ਸੈਂਟਰ ਤੋਂ ਸ਼ੁਰੂ ਹੋ ਕੇ ਰਿਹਾਇਸ਼ੀ ਖੇਤਰਾਂ ਵਿੱਚ ਦੀ ਹੋ ਕੇ 30ਡੀ ਅਤੇ 30ਸੀ ਮਾਰਕੀਟ ਵਿੱਚ ਵਿੱਚ ਦੀ ਹੁੰਦਾ ਹੋਇਆ ਮੁੜ ਇਸੇ ਸਥਾਨ ਤੇ ਆ ਕੇ ਸਮਾਪਤ ਹੋਇਆ।

ਅੱਜ ਦੇ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਨੌਜਵਾਨ ਕਿਸਾਨ ਏਕਤਾ ਦੇ ਪ੍ਰਧਾਨ ਕਿਰਪਾਲ ਸਿੰਘ, ਕੌਂਸਲਰ ਮੈਡਮ ਤਰੁਣ ਮਹਿਤਾ ਅਤੇ ਯਾਦਵਿੰਦਰ ਮਹਿਤਾ ਨੇ ਕੀਤੀ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨ ਕਿਸਾਨ ਏਕਤਾ ਦੇ ਪ੍ਰਧਾਨ ਕਿਰਪਾਲ ਸਿੰਘ ਨੇ ਕਿਹਾ ਕਿ ਕਹਿਣ ਨੂੰ ਤਾਂ ਭਾਰਤ ਵਿੱਚ ਲੋਕਤੰਤਰ ਦਾ ਰਾਜ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਤਾਨਾਸ਼ਾਹ ਬਣ ਬੈਠਾ ਹੈ ਅਤੇ ਉਹ ਲੋਕਾਂ ਉੱਤੇ ਇੱਕ ਪ੍ਰਾਈਵੇਟ ਕੰਪਨੀ ਦਾ ਰਾਜ ਸਥਾਪਿਤ ਕਰਨ ਜਾ ਰਿਹਾ ਹੈ, ਜਿਸ ਨੂੰ ਚੰਡੀਗੜ੍ਹ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਬਿਜਲੀ ਦਾ ਨਿੱਜੀਕਰਨ ਨਹੀਂ ਹੋਣ ਦੇਣਗੇ ਭਾਵੇਂ ਚੰਡੀਗੜ੍ਹ ਦੇ ਲੋਕਾਂ ਨੂੰ ਕੋਈ ਵੀ ਕੁਰਬਾਨੀ ਕਰਨੀ ਪੈ ਜਾਵੇ।

ਹੋਰ ਪੜ੍ਹੋ 👉  ਸੁਖਬੀਰ ਬਾਦਲ ਨੇ ਕਿਹਾ ਕਿ ਵਿਵਾਦ ਖ਼ਤਮ ਕਰਨ ਲਈ ਹੀ ਸਾਰੇ ਦੋਸ਼ ਆਪਣੀ ਝੋਲੀ ਵਿਚ ਪਾਏ ਸਨ ਕੀ ਉਦੋਂ ਝੂਠ ਬੋਲੇ ਸਨ ਜਾਂ ਹੁਣ

ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲਰ ਤਰੁਣ ਮਹਿਤਾ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੇ ਇਸ ਸੰਘਰਸ਼ ਨੂੰ ਹਲਕੇ ਵਿੱਚ ਨਾ ਲਵੇ ਇਸ ਤੋਂ ਪਹਿਲਾਂ ਕਿ ਸ਼ਹਿਰ ਵਾਸੀ ਸਿੱਧੀ ਲੜਾਈ ਲਈ ਸੜਕਾਂ ਤੇ ਉਤਰ ਆਉਣ ਉਹ ਬਿਜਲੀ ਵਿਭਾਗ ਦੇ ਨਿੱਜੀਕਰਨ ਨੂੰ ਰੱਦ ਕਰੇ। ਉਹਨਾਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਤੇ ਬਿਜਲੀ ਦਾ ਵਾਧੂ ਬੋਝ ਨਹੀਂ ਪੈਣ ਦੇਣਗੇ। ਇਸ ਨਿਜੀਕਰਨ ਦਾ ਡਟਕੇ ਵਿਰੋਧ ਕਰਨਗੇ ।

ਇਸ ਮੌਕੇ ਬੋਲਦਿਆਂ ਯੂ.ਟੀ ਪਾਵਰਮੈਨ ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਦਾ ਜੋਸ਼ੀ ਨੇ ਕਿਹਾ ਕਿ ਪ੍ਰਸ਼ਾਸਨ ਆਪਣੀਆਂ ਗਲਤੀਆਂ ਛਪਾਉਣ ਲਈ ਲਗਾਤਾਰ ਗਲਤੀਆਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਦੇ ਸੌਦੇ ਵਿੱਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ। ਜਿਸ ਨੂੰ ਛੁਪਾਉਣ ਲਈ ਪ੍ਰਸ਼ਾਸਨ ਇਸ ਨੂੰ ਜਲਦੀ ਤੋਂ ਜਲਦੀ ਕੰਪਨੀ ਨੂੰ ਸੌਂਪਣ ਲਈ ਉਤਾਵਲਾ ਹੋਇਆ ਪਿਆ ਹੈ। ਪਰ ਚੰਡੀਗੜ੍ਹ ਦੇ ਲੋਕ ਹੁਣ ਜਾਗ ਗਏ ਹਨ ਉਹ ਇਸ ਨੂੰ ਰੱਦ ਕਰਾ ਕੇ ਹੀ ਦਮ ਲੈਣਗੇ। ਉਹਨਾਂ ਕਿਹਾ ਕਿ ਇਹ ਲੜਾਈ ਕੇਵਲ ਚੰਡੀਗੜ੍ਹ ਦੇ ਲੋਕਾਂ ਦੀ ਲੜਾਈ ਨਹੀਂ ਇਹ ਸਮੁੱਚੇ ਦੇਸ਼ ਦੀ ਲੜਾਈ ਹੈ ।

ਹੋਰ ਪੜ੍ਹੋ 👉  ਪ੍ਰਿਅੰਕਾ ਖਿਲਾਫ਼ ਭਾਜਪਾ ਆਗੂ ਦੀ ਵਿਵਾਦਤ ਟਿੱਪਣੀ ਭਾਜਪਾ ਦੀ ਔਰਤਾਂ ਪ੍ਰਤੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ - ਰੰਧਾਵਾ

ਉਹਨਾਂ ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਨਿੱਜੀਕਰਨ ਦੇ ਫੈਸਲੇ ਦਾ ਵਿਰੋਧ ਕਰਨ ਕਿਉਂਕਿ ਸਰਕਾਰ ਚੰਡੀਗੜ੍ਹ ਨੂੰ ਇੱਕ ਮਾਡਲ ਵਜੋਂ ਸੈੱਟ ਕਰਕੇ ਪੂਰੇ ਦੇਸ਼ ਨੂੰ ਕੰਪਨੀਆਂ ਹਵਾਲੇ ਕਰਨ ਦੀ ਸੋਚ ਰਹੀ ਹੈ । ਇਸ ਮੌਕੇ ਤੇ ਕਾਮਰੇਡ ਨਗਿੰਦਰ ਸਿੰਘ, ਸ਼ਹਿਨਾਜ਼ ਮੁਹੰਮਦ ਗੋਰਸੀ , ਸਰਵੇਸ਼ ਯਾਦਵ , ਸੰਦੀਪ ਰਾਜ,ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਚੰਡੀਗੜ੍ਹ ਵਿੱਚ ਬਿਜਲੀ ਦਾ ਨਿੱਜੀਕਰਨ ਨਹੀਂ ਹੋਣ ਦੇਣਗੇ ਭਾਵੇਂ ਉਹਨਾਂ ਨੂੰ ਕੋਈ ਵੀ ਕੁਰਬਾਨੀ ਕਰਨੀ ਪੈ ਜਾਵੇ। ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚੋਂ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ । ਜੋ ਨਿੱਜੀਕਰਨ ਦੇ ਵਿਰੋਧ ‘ਚ ਲਿਖੀਆਂ ਤਖਤੀਆਂ ਫੜ ਕੇ ਨਿੱਜੀਕਰਨ ਬੰਦ ਕਰੋ ਦੇ ਨਾਅਰੇ ਲਾਉਂਦੇ ਹੋਏ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ।

ਹੋਰ ਪੜ੍ਹੋ 👉  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਚੋਣਾਂ ਲਈ ਵੋਟਰ ਸੂਚੀ ਦੀ ਹੋਈ ਮੁੱਢਲੀ ਪ੍ਰਕਾਸ਼ਨਾ 24 ਜਨਵਰੀ ਤੱਕ ਮੰਗੇ ਇਤਰਾਜ਼

Leave a Reply

Your email address will not be published. Required fields are marked *