ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਨੇ ਪੁੱਛਿਆ ਡੱਲੇਵਾਲ ਦਾ ਹਾਲਚਾਲ, 10 ਨੂੰ ਫੂਕੇ ਜਾਣਗੇ PM ਦੇ ਪੁਤਲੇ

ਖਨੌਰੀ 6 ਜਨਵਰੀ (ਖ਼ਬਰ ਖਾਸ ਬਿਊਰੋ)

ਖਨੌਰੀ ਕਿਸਾਨ ਮੋਰਚਾ ‘ਤੇ  ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੌਮਵਾਰ ਨੂੰ 42ਵੇਂ ਦਿਨ ਵੀ ਜਾਰੀ ਰਿਹਾ। ਇਸੀ ਤਰਾਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੇ ਵਫ਼ਦ ਜਿਸ ਵਿਚ ਨਵਾਬ ਸਿੰਘ, ਦਵਿੰਦਰ ਸ਼ਰਮਾ, ਰਣਜੀਤ ਸਿੰਘ ਘੁੰਮਣ, ਸੁਖਪਾਲ ਸਿੰਘ ਖਹਿਰਾ, ਬੀ.ਐਸ.ਸੰਧੂ ਅਤੇ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਿਲ ਸਨ, ਨੇ ਡੱਲੇਵਾਲ ਦਾ ਹਾਲਚਾਲ ਪੁੱਛਿਆ।

ਕਮੇਟੀ ਦੇ ਪ੍ਰਧਾਨ ਨਵਾਬ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆ ਕਿਹਾ ਕਿ ਉਹਨਾਂ ਦਾ ਦੌਰਾ ਸਿਰਫ਼ ਡੱਲੇਵਾਲ ਦੀ ਸਿਹਤ ਤੇ ਹਾਲਚਾਲ ਬਾਰੇ ਪੁੱਛਣ ਬਾਰੇ ਸੀ। ਉਹਨਾਂ ਕਿਹਾ ਕਿ ਉਹਨਾਂ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਜਾਂ ਮੋਰਚਾ ਖ਼ਤਮ ਕਰਨ ਲਈ ਨਹੀਂ ਕਿਹਾ ਪਰ ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਮੇਟੀ ਦੇ ਮੁਖੀ ਨਵਾਬ ਸਿੰਘ ਨੂੰ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਅਹਿਮ ਹੈ। ਜਿੰਨਾਂ ਨੇ ਸਰਕਾਰ ਦੀਆ ਗ਼ਲਤ ਨੀਤੀਆਂ ਕਾਰਨ ਖੁਦਕੁਸ਼ੀ ਕਰ ਲਈ ਅਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਯਤੀਮ ਬੱਚਿਆਂ ਦੀ ਜ਼ਿੰਦਗੀ ਮੇਰੀ ਜਾਨ ਤੋਂ ਵੱਧ ਅਹਿਮ ਹੈ। ਉਸ ਨੇ ਕਿਹਾ ਇਹ ਅਹਿਮ ਨਹੀਂ ਹੈ ਕਿ ਮੈਂ ਜੀਵਾਂ ਜਾਂ ਮਰਾ ਉਸ ਨਾਲੋ ਵੱਧ ਅਹਿਮ MSP ਦਾ ਗਾਰੰਟੀ ਕਾਨੂੰਨ ਬਣਾਉਣਾ ਜ਼ਿਆਦਾ ਜ਼ਰੂਰੀ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਉਨ੍ਹਾਂ ਨਵਾਬ ਸਿੰਘ  ਨੂੰ ਬੇਨਤੀ ਕੀਤੀ ਕਿ ਤੁਸੀਂ ਮਾਣਯੋਗ ਸੁਪਰੀਮ ਕੋਰਟ ਨੂੰ ਬੇਨਤੀ ਕਰੋ ਕਿ ਕੇਂਦਰੀ ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣਗੇ ਤਾਂ ਅਜਿਹੀ ਸਥਿਤੀ ਵਿੱਚ ਮਾਣਯੋਗ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਹੁਕਮ ਦੇਣ ਕਿ ਉਹ ਸੰਸਦ ਦੀ ਖੇਤੀਬਾੜੀ ਦੇ ਵਿਸ਼ੇ ਉੱਪਰ ਬਣੀ ਸਥਾਈ ਕਮੇਟੀ ਦੀ ਰਿਪੋਰਟ ਦਾ ਸਨਮਾਨ ਕਰਦੇ ਹੋਏ MSP ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ ਤਾਂ ਕਿ ਕਿਸਾਨਾ ਦੀਆ ਖੁਦਕੁਸ਼ੀਆਂ ਨੂੰ ਰੋਕਿਆ ਜਾ ਸਕੇ।

ਡੱਲੇਵਾਲ ਨੇ ਕਿਹਾ ਕਿ 2018 ਵਿੱਚ ਮਾਣਯੋਗ ਜਬਲਪੁਰ ਹਾਈਕੋਰਟ ਨੇ ਵੀ ਫੈਸਲਾ ਦੇ ਚੁੱਕਿਆ ਹੈ ਕਿ ਕਿਸੇ ਵੀ APMC ਮੰਡੀ ਵਿੱਚ ਕਿਸੇ ਵੀ ਫਸਲ ਦੀ ਪਹਿਲੀ ਬੋਲੀ ਸਰਕਾਰ ਵੱਲੋਂ ਐਲਾਨੀ ਗਈ MSP ਤੋਂ ਥੱਲੇ ਨਹੀਂ ਹੋਣੀ ਚਾਹੀਦੀ ਪਰ 6 ਸਾਲ ਬਾਅਦ ਵੀ ਮਾਣਯੋਗ ਕੋਰਟ ਦੇ ਉਸ ਹੁਕਮ ਫੈਸਲੇ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਡੱਲੇਵਾਲ  ਨੇ ਕਿਹਾ ਕਿ ਜਿੰਨਾ ਚਿਰ ਵਾਹਿਗੁਰੂ ਦੀ ਮਰਜੀ ਹੈ ਉਹਨਾਂ ਨੂੰ ਕੁੱਝ ਨਹੀਂ ਹੋਵੇਗਾ, ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 10 ਜਨਵਰੀ ਨੂੰ ਦੇਸ਼ ਭਰ ਵਿੱਚ ਪਿੰਡ ਪੱਧਰ ’ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤਾਂ ਜੋ ਸਰਕਾਰ ਨੂੰ ਪਤਾ ਲੱਗੇ ਕਿ ਸਾਰੇ ਪਿੰਡਾਂ ਦੇ ਲੋਕ MSP ਗਾਰੰਟੀ ਕਾਨੂੰਨ ਦੇ ਹੱਕ ਵਿੱਚ ਖੜੇ ਹਨ।

Leave a Reply

Your email address will not be published. Required fields are marked *